ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2893 ਨਵੇ ਸੈਪਲ ਲੈਣ ਨਾਲ ਅਤੇ 2389 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 07 ਨਵੇ ਪਾਜੇਟਿਵ ਕੇਸ ਅਤੇ 2 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 09 ਨਵੇ ਪਾਜੇਟਿਵ ਮਰੀਜ ਹਨ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28473 ਹੈ ਅਤੇ ਬਾਹਰਲੇ ਜਿਲਿਆ ਤੋ 2021 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30494 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 673692 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ, 643968 ਸੈਪਲ ਨੈਗਟਿਵ ਹਨ । ਜਦ ਕਿ 2116 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 946 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 970 ਹੋ ਗਈ ਹੈ ।
ਐਕਟਿਵ ਕੇਸਾ ਦੀ ਗਿਣਤੀ 87 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29437 ਹੈ । ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 02 ਮੌਤਾਂ ਹੋਈਆ ਹਨ । ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290 ਮਰੀਜਾਂ ਲਈ ਉਪਲਬਧ ਬੈਡਾਂ ਵਿੱਚੋ 274 ਬੈਡ ਖਾਲੀ ਜਦ ਕਿ ਲੈਵਲ-3 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 34 ਬੈਡ ਖਾਲੀ ਹਨ।