ਜਿਲੇ ਵਿੱਚ ਆਏ ਕੋਵਿਡ-19 ਦੇ ਨਵੇ 15 ਪਾਜੇਟਿਵ ਮਰੀਜ,1 ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2753 ਨਵੇ ਸੈਪਲ ਲੈਣ  ਨਾਲ ਅਤੇ  2839 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 13 ਨਵੇ ਪਾਜੇਟਿਵ ਕੇਸ ਅਤੇ 02 ਜਿਲੇ ਤੋ ਬਾਹਰ ਦੀਆ ਲੈਬ ਤੋ ਪ੍ਰਾਪਤ ਹੋਣ ਨਾਲ ਕੁੱਲ 15 ਨਵੇ ਪਾਜੇਟਿਵ ਮਰੀਜ ਹਨ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28486  ਹੈ  ਅਤੇ ਬਾਹਰਲੇ ਜਿਲਿਆ  ਤੋ 2023 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30509 ਹੋ ਗਏ ਹਨ। 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 676445 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ, 646794 ਸੈਪਲ ਨੈਗਟਿਵ ਹਨ ।ਜਦ ਕਿ 2030 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 946 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 971  ਹੋ ਗਈ ਹੈ। ਐਕਟਿਵ ਕੇਸਾ ਦੀ ਗਿਣਤੀ  82  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29456 ਹੈ। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 01 ਮੌਤਾ ਹੋਈ ਹੈ । ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290 ਮਰੀਜਾਂ ਲਈ ਉਪਲਬਧ ਬੈਡਾਂ ਵਿੱਚੋ 270  ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 35  ਬੈਡ ਖਾਲੀ ਹਨ 1

LEAVE A REPLY

Please enter your comment!
Please enter your name here