ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2635 ਨਵੇ ਸੈਪਲ ਲੈਣ ਨਾਲ ਅਤੇ 2600 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 11 ਨਵੇ ਪਾਜੇਟਿਵ ਕੇਸ ਆਏ ਹਨ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28497 ਹੈ ਅਤੇ ਬਾਹਰਲੇ ਜਿਲਿਆ ਤੋ 2023 ਪਾਜੇਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜੇਟਿਵ ਕੇਸ 30520 ਹੋ ਗਏ ਹਨ। ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 679080 ਹੈ ਅਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 649378 ਸੈਂਪਲ ਨੈਗਟਿਵ ਹਨ । ਜਦ ਕਿ 2044 ਸੈਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ, 972 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 971 ਹੈ ।
ਐਕਟਿਵ ਕੇਸਾਂ ਦੀ ਗਿਣਤੀ 78 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29471 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ ਮੋਤ ਨਹੀਂ ਹੋਈ ਹੈ। ਉਹਨਾਂ ਇਹ ਵੀ ਦੱਸਿਆ ਕਿ ਜਿਲੇ ਅੰਦਰ ਲੈਵਲ-2 ਦੇ 290 ਮਰੀਜਾਂ ਲਈ ਉਪਲਬਧ ਬੈਡਾਂ ਵਿੱਚੋ 269 ਬੈਡ ਖਾਲੀ ਜਦ ਕਿ ਲੈਵਲ-03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 35 ਬੈਡ ਖਾਲੀ ਹਨ 1