ਜਿਲੇ ਵਿੱਚ ਕੋਵਿਡ-19 ਦੇ ਆਏ ਨਵੇ 8 ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1407 ਨਵੇ ਸੈਪਲ ਲੈਣ  ਨਾਲ ਅਤੇ  2134 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ  08   ਨਵੇ ਪਾਜੇਟਿਵ ਕੇਸ ਆਏ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28515 ਹੈ ਅਤੇ ਬਾਹਰਲੇ ਜਿਲਿਆ ਤੋ 2026 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30541 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 682047 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 653001 ਸੈਪਲ  ਨੈਗਟਿਵ ਹਨ । ਜਦ ਕਿ 2026 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 989 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 972 ਹੈ । ਐਕਟਿਵ ਕੇਸਾ ਦੀ ਗਿਣਤੀ  73  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29496 ਹੈ ।

Advertisements

ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ ਮੌਤ ਨਹੀ ਹੋਈ ਹੈ। ਉਹਨਾਂ ਇਹ ਵੀ ਦਸਿਆ ਕਿ ਜਿਲੇ ਅੰਦਰ ਲੈਵਲ-2 ਦੇ 290  ਮਰੀਜਾਂ ਲਈ ਉਪਲਬਧ  ਬੈਡਾਂ ਵਿੱਚੋ 272  ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜਾਂ ਲਈ ਉਪਲਬਧ 35 ਬੈਡਾ ਵਿੱਚੋ 35  ਬੈਡ ਖਾਲੀ ਹਨ 1

LEAVE A REPLY

Please enter your comment!
Please enter your name here