ਜਿਲੇ ਵਿੱਚ ਅੱਜ ਕੋਵਿਡ-19 ਦੇ ਆਏ ਨਵੇ 05 ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਨੇ ਦੱਸਿਆ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2360 ਨਵੇ ਸੈਪਲ ਲੈਣ  ਨਾਲ ਅਤੇ  1845 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ  05   ਨਵੇ ਪਾਜੇਟਿਵ ਕੇਸ ਆਏ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28533  ਹੈ  ਅਤੇ ਬਾਹਰਲੇ ਜਿਲਿਆ  ਤੋ 2026 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30559 ਹੋ ਗਏ ਹਨ।

Advertisements

 ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 688653 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 658949 ਸੈਪਲ ਨੈਗਟਿਵ ਹਨ । ਜਦ ਕਿ 1970 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 1012 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 972 ਹੈ । ਐਕਟਿਵ ਕੇਸਾ ਦੀ ਗਿਣਤੀ 70 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29517 ਹੈ , ਜਿਲੇ ਵਿੱਚ ਅੱਜ ਕੋਈ  ਮੌਤ ਨਹੀ  ਹੋਈ ਹੈ । 

LEAVE A REPLY

Please enter your comment!
Please enter your name here