ਪੀ.ਐਸ.ਐਮ.ਐਸ.ਯੂ. ਵੱਲੋ ਮੱਲਾਂਵਾਲਾ ਥਾਣੇ ਦੇ ਬਾਹਰ ਰੋਸ ਪ੍ਰਦਰਸ਼ਨ, ਮਾਮਲਾ ਖੁਦਕੁਸ਼ੀ ਮਾਮਲੇ ਵਿਚ ਕਾਰਵਾਈ ਨਾ ਕਰਨ ਦਾ

ਫਿਰੋਜ਼ਪੁਰ(ਦ ਸਟੈਲਰ ਨਿਊਜ਼)। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋ ਅੱਜ ਥਾਣਾ ਮੱਲਾਂਵਾਲਾ ਦੇ ਮੂਹਰੇ ਸਹਿਕਾਰਤਾ ਵਿਭਾਗ ਦੇ ਮੁਲਾਜ਼ਮ ਗੁਰਿੰਦਰਜੀਤ ਸਿੰਘ ਖੁਦਕੁਸ਼ੀ ਮਾਮਲੇ ਵਿਚ ਪੁਲਿਸ ਪ੍ਰਸਾਸ਼ਨ ਦੀ ਢਿੱਲੀ ਕਾਰਵਾਈ ਦੇ ਖਿਲਾਫ ਜਥੇਬੰਦੀ ਦੇ ਸੂਬਾ ਪ੍ਰਧਾਨ ਸ੍ਰੀ ਵਾਸਵੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ। ਜਿਸ ਵਿਚ ਜਸਮਿੰਦਰ ਸਿੰਘ ਸੂਬਾਈ ਪ੍ਰਧਾਨ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਸਹਿਕਾਰਤਾ ਵਿਭਾਗ, ਅਮਰੀਕ ਸਿੰਘ ਸੰਧੂ ਮੁੱਖ ਸਲਾਹਕਾਰ ਪੀ.ਐਸ.ਐਮ.ਐਸ.ਯੂ., ਗੁਰਪ੍ਰੀਤ ਸਿੰਘ ਬਰਾੜ ਬਠਿੰਡਾ, ਸੈਮੂਅਲ ਮੀਤ ਪ੍ਰਧਾਨ ਚੰਡੀਗੜ੍ਹ, ਮਨੋਹਰ ਲਾਲ ਸੂਬਾ ਸੀਨੀਅਰ ਮੀਤ ਪ੍ਰਧਾਨ, ਪਿੱਪਲ ਸਿੰਘ ਸੂਬਾਈ ਜੋਨਲ ਸਕੱਤਰ ਪੀ.ਐਸ.ਐਮ.ਐਸ.ਯੂ., ਪ੍ਰਦੀਪ ਵਿਨਾਇਕ ਜਿ਼ਲ੍ਹਾ ਖਜ਼ਾਨਚੀ, ਜਸਮੀਤ ਸਿੰਘ ਸੈਡੀ ਜਿ਼ਲ੍ਹਾ ਸੀਨੀਅਰ ਪ੍ਰਧਾਨ, ਜਗਸੀਰ ਸਿੰਘ ਭਾਂਗਰ ਜਿ਼ਲ੍ਹਾ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਜਿ਼ਲ੍ਹਾ ਫਿਰੋਜ਼ਪੁਰ, ਸੋਨੂੰ ਕਸ਼ਅਪ ਜਿ਼ਲ੍ਹਾ ਜਨਰਲ ਸਕੱਤਰ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਵਰੁਣ ਕੁਮਾਰ ਪ੍ਰਧਾਨ ਸਿੱਖਿਆ ਵਿਭਾਗ, ਹਰਵਿੰਦਰ ਸਿੰਘ ਕਰ ਅਤੇ ਆਬਕਾਰੀ ਵਿਭਾਗ, ਜੁਗਲ ਕਿਸ਼ੋਰ, ਜਸਪਾਲ ਸਿੰਘ, ਵਿਜੇ ਕੁਮਾਰ, ਮੰਨਣ ਸਿੰੰਘ, ਅਕਾਸ਼ਦੀਪ ਸਿੰਘ ਲੋਕ ਨਿਰਮਾਣ ਵਿਭਾਗ ਤੋ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਭਾਗ ਲਿਆ। ਇਸ ਮੌਕੇ ਸਹਿਕਾਰਤਾ ਵਿਭਾਗ ਦੇ ਮਰਹੂਹ ਮੁਲਾਜ਼ਮ ਗੁਰਿੰਦਰਜੀਤ ਸਿੰਘ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਉਪਰੰਤ ਜਥੇਬੰਦੀ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਥਾਣਾ ਮੱਲਾਂਵਾਲਾ ਵਿਖੇ ਪਹੁੰਚਕੇ ਉਕਤ ਕੇਸ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ ਅਤੇ ਪੁਲਿਸ ਪ੍ਰਸਾਸ਼ਨ ਵੱਲੋ ਢਿੱਲ ਮੱਠ ਦੀ ਕਾਰਵਾਈ ਕਾਰਨ ਅਤੇ ਟਾਲ ਮਟੋਲ ਦੀ ਨੀਤੀ ਅਪਨਾਉਣ ਨੁੂੰ ਵੇਖਦਿਆਂ ਪੀ.ਐਸ.ਐਮ.ਐਸ.ਯੂ. ਪੰਜਾਬ ਵੱਲੋ ਥਾਣਾ ਮੱਲਾਂਵਾਲਾ ਦੇ ਸਾਹਮਣੇ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ ਗਿਆ ।

Advertisements

ਇਸ ਮੌਕੇ ਵਾਸਵੀਰ ਸਿੰਘ ਭੁੱਲਰ ਨੇ ਮੁਲਾਜ਼ਮ ਆਗੂਆਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮ੍ਰਿਤਕ ਮੁਲਾਜ਼ਮ ਗੁਰਿੰਦਰਜੀਤ ਸਿੰਘ ਵੱਲੋ ਜਿਸ ਅਧਿਕਾਰੀ ਅਤੇ ਕਰਮਚਾਰੀ ਤੋ ਤੰਗ ਆ ਕੇ ਖੁਦਕੁਸ਼ੀ ਕੀਤੀ ਗਈ ਹੈ ਅਤੇ ਉਨ੍ਹਾਂ ਖਿਲਾਫ ਖੁਦਕੁਸ਼ੀ ਨੋਟ ਵਿਚ ਲਿਖਿਆ ਹੋਇਆ, ਪਰ ਪੁਲਿਸ ਵੱਲੋ ਰਾਜਨੀਤਿਕ ਦਬਾਅ ਹੇਠ ਸਹਿਕਾਰਤਾ ਵਿਭਾਗ ਦੇ ਮੁਲਾਜ਼ਮ ਦੀ ਖੁਦਕੁ਼ਸ਼ੀ ਲਈ ਜਿੰਮੇਵਾਰਾਂ ਖਿਲਾਫ ਕੋਈ ਕਾਰਵਾਈ ਅਜੇ ਤੱਕ ਨਹੀ ਕੀਤੀ ਗਈ । ਜਿਸ ਖਿਲਾਫ ਸੂਬੇ ਭਰ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਸ੍ਰੀ ਭੁੱਲਰ ਨੇ ਪੁਲਿਸ ਪ੍ਰਸਾਸ਼ਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਜੇਕਰ ਇੱਕ ਹਫਤੇ ਦੇ ਅੰਦਰ ਅੰਦਰ ਗੁਰਿੰਦਰਜੀਤ ਸਿੰਘ ਦੀ ਮੌਤ ਲਈ ਜਿੰਮੇਵਾਰ ਅਧਿਕਾਰੀ/ਕਰਮਚਾਰੀ ਦੇ ਖਿਲਾਫ ਕੇਸ ਦਰਜ ਨਾ ਕੀਤਾ ਗਿਆ ਤਾਂ ਪੰਜਾਬ ਦੇ ਸਮੁੱਚੇ ਸਰਕਾਰੀ ਕੰਮ ਕਾਜ ਠੱਪ ਕਰਕੇ ਪੁਲਿਸ ਥਾਣਾ ਮੱਲਾਂਵਾਲਾ ਦਾ ਘਿਰਾਓ ਕਰਨਗੇ । ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸੇ ਮੁਲਾਜ਼ਮ ਨਾਲ ਰੰਜਿਸ਼ਨ ਕੀਤੀ ਗਈ ਧੱਕੇਸ਼ਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਕਤ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਤੋ ਪੁਰਜੋ਼ਰ ਮੰਗ ਕੀਤੀ ਕਿ ਗੁਰਿੰਦਰਜੀਤ ਸਿੰਘ ਖੁਦਕੁਸ਼ੀ ਮਾਮਲੇ ਲਈ ਜਿ਼ੰਮੇਵਾਰ ਅਧਿਕਾਰੀ/ਕਰਮਚਾਰੀ ਖਿਲਾਫ ਤੁਰੰਤ ਕਾਰਵਾਈ ਕਰਕੇ ਪੀੜਤ ਪਰਿਵਾਰ ਨੁੂੰ ਇਨਸਾਫ ਦਿਵਾਇਆ ਜਾਵੇ ।

LEAVE A REPLY

Please enter your comment!
Please enter your name here