ਹੁਸ਼ਿਆਰਪੁਰ 13 ਜੁਲਾਈ: ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ ਮੌਤ ਨਹੀ ਹੋਈ ਹੈ ਅਤੇ ਕੋਵਿਡ-19 ਦੇ ਨਵੇ 02 ਪਾਜੇਟਿਵ ਮਰੀਜ ਆਏ ਹਨ। ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2469 ਨਵੇ ਸੈਪਲ ਲੈਣ ਨਾਲ ਅਤੇ 2322 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 02 ਨਵੇ ਪਾਜੇਟਿਵ ਕੇਸ ਆਏ ਹਨ।
ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28535 ਹੈ ਅਤੇ ਬਾਹਰਲੇ ਜਿਲਿਆ ਤੋ 2026 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30561 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 691122 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 661478 ਸੈਪਲ ਨੈਗਟਿਵ ਹਨ । ਜਦ ਕਿ 1898 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1022 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 972 ਹੈ । ਐਕਟਿਵ ਕੇਸਾ ਦੀ ਗਿਣਤੀ 63 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29526 ਹੈ ।