ਹੁਸ਼ਿਆਰਪੁਰ(ਦ ਸਟੈਲਰ ਨਿਊਜ਼) ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ ਮੌਤ ਨਹੀ ਹੋਈ ਹੈ ਅਤੇ ਕੋਵਿਡ-19 ਦੇ ਨਵੇ 6 ਪਾਜੇਟਿਵ ਮਰੀਜ ਆਏ ਹਨ। ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2456 ਨਵੇ ਸੈਪਲ ਲੈਣ ਨਾਲ ਅਤੇ 2662 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 6 ਨਵੇ ਪਾਜੇਟਿਵ ਕੇਸ ਆਏ ਹਨ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28552 ਹੈ ਅਤੇ ਬਾਹਰਲੇ ਜਿਲਿਆ ਤੋ 2027 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30579 ਹੋ ਗਏ ਹਨ ।
ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 698384 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 669117 ਸੈਪਲ ਨੈਗਟਿਵ ਹਨ । ਜਦ ਕਿ 1452 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1073 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 972 ਹੈ । ਐਕਟਿਵ ਕੇਸਾ ਦੀ ਗਿਣਤੀ 45 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29562 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।