ਰੇਲਵੇ ਮੰਡੀ ਸਕੂਲ ਵਿੱਚ ਸੈਟਰਡੇ ਗੈਸਟ ਐਕਟੀਵਿਟੀ ਦੇ ਤਹਿਤ ਹੋਈ ਜੂਮ ਮੀਟਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਮਾਜਿਕ ਵਿਗਿਆਨ ਵਿਸ਼ੇ ਨੂੰ ਰੋਚਕ ਬਣਾਉਣ ਲਈ ਸਕੰਸਸ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਚ ਪ੍ਰਿੰਸੀਪਲ ਲਲਿਤਾ ਰਾਣੀ ਜੀ ਦੀ ਅਗਵਾਈ ਅਧੀਨ ਸੈਟਰਡੇ ਗੈਸਟ ਐਕਟੀਵਿਟੀ ਦੇ ਤਹਿਤ ਜੂਮ ਮੀਟਿੰਗ ਰੱਖੀ ਗਈ। ਇਸ ਮੀਟਿੰਗ ਰਾਹੀਂ ਐਸ ਐਮ ਸੀ ਮੈਂਬਰ ਅਤੇ ਰਿਟਾਇਰਡ ਅਧਿਆਪਕ ਸੁਨੀਲ ਸ਼ਰਮਾ ਜੀ ਨੇ ਬੱਚਿਆਂ ਨੂੰ ਸਮੁਦਾਇ ਤੇ ਮਨੁੱਖੀ ਲੋੜਾਂ ਅਤੇ ਲੋਕਤੰਤਰ ਵਿਸ਼ਿਆਂ ਬਾਰੇ ਜਾਣਕਾਰੀ ਬੱਚਿਆਂ ਨਾਲ ਸਾਂਝੀ ਕੀਤੀ। ਇਸ ਵਿਚ 100 ਵਿਦਿਆਰਥੀਆਂ ਨੇ ਪੂਰੀ ਦਿਲਚਸਪੀ ਨਾਲ ਹਿੱਸਾ ਲਿਆ ਅਤੇ ਇਸ ਵਿਸ਼ੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

Advertisements

ਪ੍ਰਿੰਸੀਪਲ ਲਲਿਤਾ ਰਾਣੀ ਜੀ ਨੇ ਐਸ ਐਮ ਸੀ ਮੈਂਬਰ ਸੁਨੀਲ ਕੁਮਾਰ ਸ਼ਰਮਾ ਜੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰਾਂ ਦੀਆ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਸਮਾਜਿਕ ਸਿੱਖਿਆ ਵਿਸ਼ੇ ਨੂੰ ਦਿਲਚਸਪ ਬਣਾਉਣ ਵਿਚ ਬਹੁਤ ਸਹਾਈ ਹੁੰਦੀਆਂ ਹਨ। ਇਸ ਮੀਟਿੰਗ ਵਿਚ ਸਮਾਜਿਕ ਵਿਗਿਆਨ ਵਿਸ਼ੇ ਦੇ ਅਧਿਆਪਕ ਬਲਦੇਵ ਸਿੰਘ, ਰਵਿੰਦਰ ਕੁਮਾਰ, ਵੰਦਨਾ ਬਾਹਰੀ, ਨਵਜੋਤ ਕੌਰ, ਕੁਲਵਿੰਦਰ ਕੌਰ ਅਤੇ ਨਵਜੋਤ ਸੰਧੂ ਹਾਜਰ ਸਨ।

LEAVE A REPLY

Please enter your comment!
Please enter your name here