ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਇਕ ਮੌਤ ਹੋਈ ਹੈ ਅਤੇ ਕੋਵਿਡ-19 ਦੇ ਨਵੇ 06 ਪਾਜੇਟਿਵ ਮਰੀਜ ਆਏ ਹਨ। ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2273 ਨਵੇ ਸੈਪਲ ਲੈਣ ਨਾਲ ਅਤੇ 2155 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 06 ਨਵੇ ਪਾਜੇਟਿਵ ਕੇਸ ਆਏ ਹਨ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28557 ਹੈ ਅਤੇ ਬਾਹਰਲੇ ਜਿਲਿਆ ਤੋ 2028 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30585 ਹੋ ਗਏ ਹਨ ।
ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 700657 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 671231 ਸੈਪਲ ਨੈਗਟਿਵ ਹਨ । ਜਦ ਕਿ 1589 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1090 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 973 ਹੈ । ਐਕਟਿਵ ਕੇਸਾ ਦੀ ਗਿਣਤੀ 42 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29570 ਹੈ ।