ਜਿਲੇ ਵਿੱਚ ਆਏ ਕੋਵਿਡ-19 ਦੇ ਨਵੇ 8 ਪਾਜੇਟਿਵ ਮਰੀਜ, ਮੌਤ 1

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਇਕ ਮੌਤ ਹੋਈ ਹੈ ਅਤੇ ਕੋਵਿਡ-19 ਦੇ  ਨਵੇ  08 ਪਾਜੇਟਿਵ ਮਰੀਜ ਆਏ ਹਨ।  ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1639 ਨਵੇ ਸੈਪਲ ਲੈਣ  ਨਾਲ ਅਤੇ  1849 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 08 ਨਵੇ ਪਾਜੇਟਿਵ ਕੇਸ ਆਏ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28562  ਹੈ ਅਤੇ ਬਾਹਰਲੇ ਜਿਲਿਆ ਤੋ 2031 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30593 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 702296 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 673092 ਸੈਪਲ  ਨੈਗਟਿਵ ਹਨ ।

Advertisements

ਜਦ ਕਿ 1354 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1098 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ  974  ਹੈ । ਐਕਟਿਵ ਕੇਸਾ ਦੀ ਗਿਣਤੀ  42  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29577 ਹੈ ।  39 ਸਾਲਾ ਵਿਆਕਤੀ ਵਾਸੀ ਕੈਥਾਂ, ਦਸੂਹਾਂ ਮੌਤ ਗੁਰੂ ਨਾਨਕ ਦੇਵ ਮੈਡੀਕਲ ਕਾਲਿਜ ਅਮ੍ਰਿਤਸਰ   ਵਿਖੇ ਹੋਈ ਹੈ । ਉਹਨਾਂ ਇਹ ਦਸਿਆ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here