ਜਿਲੇ ਵਿੱਚ ਅੱਜ ਕੋਵਿਡ-19 ਦੇ ਨਵੇ 8 ਪਾਜੇਟਿਵ ਮਰੀਜ ਅਤੇ ਮੌਤ 0

ਹੁਸ਼ਿਆਰਪੁਰ: (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ  ਨਵੇ  8 ਪਾਜੇਟਿਵ ਮਰੀਜ ਆਏ ਹਨ।  ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2275 ਨਵੇ ਸੈਪਲ ਲੈਣ  ਨਾਲ ਅਤੇ  1778 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 8 ਨਵੇ ਪਾਜੇਟਿਵ ਕੇਸ ਆਏ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28568  ਹੈ  ਅਤੇ ਬਾਹਰਲੇ ਜਿਲਿਆ  ਤੋ 2033 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30601 ਹੋ ਗਏ ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 704571ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 674861 ਸੈਪਲ  ਨੈਗਟਿਵ ਹਨ ।  ਜਦ ਕਿ 1850 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1102 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 974  ਹੈ । ਐਕਟਿਵ ਕੇਸਾ ਦੀ ਗਿਣਤੀ  44  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29583 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here