ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ੍ਹ ਕਲਾਂ ਵਿਖੇ ਨਤਮਸਤਕ ਹੋਏ ਨਵਜੋਤ ਸਿੰਘ ਸਿੱਧੂ

ਨਵਾਸ਼ਹਿਰ: (ਦ ਸਟੈਲਰ ਨਿਊਜ਼)। ਪੰਜਾਬ ਕਾਂਗਰਸ ਲਈ ਨਿਯੁਕਤ ਕੀਤੇ ਗਏ ਨਵਜੋਤ ਸਿੰਘ ਸਿੱਧੂ ਅੱਜ ਜ਼ਿਲ੍ਹਾ ਨਵਾਂਸ਼ਹਿਰ ਦੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ੍ਹ ਕਲਾਂ ਵਿਖੇ ਨਤਮਸਤਕ ਹੋਏ। ਜਿਸਦੇ ਕਾਰਣ ਨਵਜੋਤ ਸਿੰਘ ਸਿੱਧੂ ਸ਼ਹੀਦ-ਏ-ਆਜ਼ਮ ਖਟਕੜ੍ਹ ਕਲਾਂ ਵਿਖੇ ਪਹੰੁਚੇ ਅਤੇ ਜਿੱਥੇ ਭਾਰੀ ਮੀਂਹ ਵਿੱਚ ਵੱਡੀ ਗਿਣਤੀ ਵਿੱਚ ਆ ਕੇ ਲੋਕਾਂ ਨੇ ਫੁੱਲਾਂ ਦੀ ਵਰਖਾ ਨਾਲ ਉਹਨਾ ਦਾ ਨਿੱਘਾ ਸਵਾਗਤ ਕੀਤਾ । ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਸਿਧਾਂਤਾ ਤੇ ਚੱਲਦਿਆ ਪੰਜਾਬ ਨੂੰ ਖੁਸ਼ਹਾਲ ਬਣਾਉਣ ਵਿੱਚ ਪੂਰੀ ਕੋਸ਼ਿਸ਼ ਕਰਨਗੇ।

Advertisements

ਇਸਦੇ ਨਾਲ ਹੀ ਉਹ ਪੰਜਾਬ ਵਿੱਚ ਹੋ ਰਹੇ ਅਪਰਾਧਾ ਨੂੰ ਖਤਮ ਕਰਨਗੇ ਅਤੇ ਪੰਜਾਬ ਵਾਸੀਆ ਨੂੰ ਸਹੀ ਮਾਰਗ ਤੇ ਚੱਲਣ ਲਈ ਪ੍ਰੇਰਿਤ ਕਰਨਗੇ। ਇਸ ਮੌਕੇ ਤੇ ਨਵਜੋਤ ਸਿੰਘ ਸਿੱਧੂ ਦੇ ਨਾਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਰਿੰਦਰ ਢਿੱਲੋਂ, ਨਵਾਸ਼ਹਿਰ ਦੇ ਵਿਧਾਇਕ ਅੰਗਦ ਸਿੰਘ , ਬਲਾਚੌਰ ਦੇ ਵਿਧਾਇਕ ਦਰਸ਼ਨ ਲਾਲ ਮੰਗੂਪੁਰ, ਵਿਧਾਇਕ ਰਾਜਕੁਮਾਰ ਵੇਰਕਾ , ਨਵੇਂ ਪ੍ਰਧਾਨ ਕੁਲਜੀਤ ਨਾਂਗਰਾ , ਵਿਧਾਇਕ ਸੁੱਖਪਾਲ ਭੁੱਲਰ, ਵਿਧਾਇਕ ਇੰਦਰਬੀਰ ਭੁਲਾਰੀਆ, ਵਿਧਾਇਕ ਗੁਰਪ੍ਰੀਤ ਜੀ.ਪੀ, ਤਰਲੋਚਨ ਅਤੇ ਲਾਲੀ ਮਜੀਠੀਆ ਵਿਸ਼ੇਸ਼ ਤੌਰ ਤੇ ਮੌਜੂਦ ਸਨ।

LEAVE A REPLY

Please enter your comment!
Please enter your name here