ਪੰਜਾਬ ਸਰਕਾਰ ਵੱਲੋ ਸੂਬੇ ਵਿੱਚ 2 ਅਗਸਤ ਤੋ ਸਾਰੀਆਂ ਜਮਾਤਾ ਖੋਲ੍ਹਣ ਦੀ ਘੌਸ਼ਣਾ , ਕੋਵਿਡ ਨਿਯਮਾਂ ਦਾ ਕਰਨਾ ਹੋਵੇਗਾ ਪਾਲਣ

ਚੰਡੀਗੜ੍ਹ: ( ਦ ਸਟੈਲਰ ਨਿਊਜ਼)। ਪੰਜਾਬ ਵਿੱਚ ਕੋਰੋਨਾ ਦੇ ਘੱਟਦੇ ਹੋਏ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ 2 ਅਗਸਤ ਤੋ ਸਾਰੀਆ ਜਮਾਤਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਜਿਸਦੇ ਕਾਰਣ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸਥਿਤੀ ਇਸ ਤਰਾਂ ਹੀ ਕਾਬੂ ਵਿੱਚ ਰਹੀ ਤਾਂ 2 ਅਗਸਤ ਤੋ ਬਾਕੀ ਕਲਾਸਾਂ ਵੀ ਖੋਲ੍ਹਣ ਦੀ ਆਗਿਆ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ ਪਰ ਕੋਵਿਡ ਨਿਯਮਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕਿਹਾ ਕਿ ਸਿਰਫ ਕੋਰੋਨਾ ਟੀਕਾ ਲਗਵਾਉਣ ਵਾਲੇ ਅਧਿਆਪਕਾਂ ਅਤੇ ਸਟਾਫ ਨੂੰ ਸਕੂਲ ਵਿੱਚ ਸਰੀਰਕ ਤੌਰ ਤੇ ਹਾਜ਼ਿਰ ਹੋਣ ਦੀ ਪ੍ਰਵਾਨਗੀ ਮਿਲੇਗੀ। ਇਸਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਅੰਦਰੂਨੀ ਇਕੱਠਾ ਲਈ ਲੋਕਾ ਦੀ ਗਿਣਤੀ ਵਧਾ ਕੇ 150 ਕਰ ਦਿੱਤੀ ਹੈ ਅਤੇ ਬਾਹਰੀ ਇਕੱਠ ਲਈ 300 ਤੱਕ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

Advertisements

ਮੁੱਖ ਮੰਤਰੀ ਨੇ ਕੋਵਿਡ ਨੂੰ ਮੱਦੇਨਜ਼ਰ ਰੱਖਦੇ ਹੋਏ ਕਲਾਕਾਰਾਂ ਅਤੇ ਗਾਇਕਾਂ ਨੂੰ ਸਮਾਗਮ ਵਿੱਚ ਆਉਣ ਦੀ ਇਜ਼ਾਜਤ ਦੇ ਦਿੱਤੀ ਹੈ। ਜਾਣਕਾਰੀ ਅਨਨਸਾਰ ਪੰਜਾਬ ਸਰਕਾਰ ਨੇ ਕੋਰੋਨਾ ਦੀ ਤੀਜੀ ਲਹਿਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਵਿੱਚ ਐਮਰਜੈਂਸੀ ਕੋਵਿਡ ਰਿਸਪੌਂਸ ਲਈ 331 ਕਰੋੜ ਰੁਪਏ ਕਰਨ ਦਾ ਫੈਸਲਾ ਕੀਤਾ ਹੈ। ਅਤੇ ਇਸ ਲਹਿਰ ਦਾ ਕਹਿਰ ਆਉਣ ਤੋ ਪਹਿਲਾ ਪੰਜਾਬ ਵਿੱਚ ਵਿਸ਼ੇਸ਼ ਤੌਰ ਤੇ 6-17 ਸਾਲ ਦੀ ਉਮਰ ਦੇ ਬੱਚਿਆ ਤੇ ਧਿਆਨ ਕੇਂਦਰਿਤ ਕਰਦਿਆ ਤੀਜਾ ਸੈਂਟੀਨਲ ਸੀਰੋ-ਸਰਵੇ ਸ਼ੁਰੂ ਕੀਤਾ ਜਾਵੇਗਾ। ਬੱਚਿਆ ਨੂੰ ਆਧਾਰ ਬਣਾ ਕੇ ਸੀਰੋ-ਸਰਵੇ ਕਰਵਾਉਣ ਵਾਲਾ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੋਵੇਗਾ। ਇਸਦੇ ਨਾਲ ਹੀ ਪੰਜਾਬ ਸਰਕਾਰ ਨੇ ਅਪੀਲ ਕੀਤੀ ਕਿ ਸਰਕਾਰੀ ਹਸਪਤਾਲਾਂ ਵਿੱਚ ਆਈਸੀਯੂ ਬੈਡਾਂ ਦੀ ਗਿਣਤੀ ਵਧਾ ਕੇ 142 ਕਰ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here