ਨਵਜੋਤ ਸਿੰਘ ਸਿੱਧੂ ਦਾ ਤਾਜਪੋਸ਼ੀ ਸਮਾਗਮ ਚੰਡੀਗੜ੍ਹ ਕਾਂਗਰਸ ਭਵਨ ਵਿਖੇ 23 ਜੁਲਾਈ ਨੂੰ ਹੋਵੇਗਾ

ਚੰਡੀਗੜ੍ਹ: (ਦ ਸਟੈਲਰ ਨਿਊਜ਼) ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਵਰਕਿੰਗ ਪ੍ਰਧਾਨਾਂ ਦਾ ਕੱਲ੍ਹ 23 ਜੁਲਾਈ ਨੂੰ ਤਾਜਪੋਸ਼ੀ ਸਮਾਗਮ ਕਰਵਾਇਆ ਜਾਵੇਗਾ। ਇਹ ਤਾਜਪੋਸ਼ੀ ਸਮਾਗਮ ਦਾ ਐਲਾਨ ਕੁਲਜੀਤ ਨਾਗਰਾਂ ਵੱਲੋ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਸ਼ੁਕਰਵਾਰ ਸਵੇਰੇ 11 ਵਜੇ ਪੰਜਾਬ ਕਾਂਗਰਸ ਭਵਨ ਵਿਖੇ ਕਾਂਗਰਸ ਪ੍ਰਧਾਨ ਵਜੋਂ ਆਪਣਾ ਅਹੁਦਾ ਸਾਂਭਲਣਗੇੇੇੇੇ। ਇਸ ਮੌਕੇ ਉਹਨਾ ਦੇ ਨਾਲ ਚਾਰ ਵਰਕਿੰਗ ਪ੍ਰਧਾਨਾਂ ਨੂੰ ਸਹੁੰ ਚੁਕਾਈ ਜਾਵੇਗੀ। ਜਿਸਦੇ ਕਾਰਣ ਅੱਜ ਨਵਜੋਤ ਸਿੰਘ ਦੇ ਘਰ ਮੀਟਿੰਗ ਦੌਰਾਨ ਸਾਰੇ ਅਧਿਕਾਰੀਆ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੂੰ ਸੱਦਾ ਦੇਣ ਦੀ ਜ਼ਿੰਮੇਵਾਰੀ ਕੁਲਜੀਤ ਨਾਗਰਾ ਦੀ ਹਵੇਗੀ। ਉਹ ਸਮਾਗਮ ਵਿੱਚ ਹਰ ਇੱਕ ਦੇ ਤਰਫੋ ਕੈਪਟਨ ਮੁੱਖ ਮੰਤਰੀ ਨੂੰ ਸੱਦਾ ਦੇਣਗੇ। ਸਮਾਗਮ ਦੌਰਾਨ ਨਵਜੋਤ ਸਿੰਘ ਸਿੱਧੂ ਪੰਜਾਬ ਵਿੱਚ ਅਪਰਾਧਾਂ ਨੂੰ ਖਤਮ ਕਰਨ ਦੀ ਸਹੁੰ ਚੁੱਕਣਗੇ। ਅਤੇ ਪੰਜਾਬ ਨੂੰ ਸਹੀ ਮਾਰਗ ਤੇ ਲਿਆਉਣ ਲਈ ਪੂਰੀ ਕੋਸ਼ਿਸ਼ ਕਰਨਗੇ। ਜਿਸ ਦੋਰਾਨ ਉਹਨਾ ਨੇ ਕਿਹਾ ਕਿ ਉਹ ਪੂਰੀ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣਗੇ।

Advertisements

LEAVE A REPLY

Please enter your comment!
Please enter your name here