ਜਿਲੇ ਵਿੱਚ ਕੋਵਿਡ-19 ਦੇ ਨਵੇ 03 ਪਾਜੇਟਿਵ ਮਰੀਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ  ਨਵੇ  03 ਪਾਜੇਟਿਵ ਮਰੀਜ ਆਏ ਹਨ।  ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2580 ਨਵੇ ਸੈਪਲ ਲੈਣ  ਨਾਲ ਅਤੇ  1692 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 03 ਨਵੇ ਪਾਜੇਟਿਵ ਕੇਸ ਆਏ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28582  ਹੈ  ਅਤੇ ਬਾਹਰਲੇ ਜਿਲਿਆ  ਤੋ 2034 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30616 ਹੋ ਗਏ ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 711348 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 680812 ਸੈਪਲ  ਨੈਗਟਿਵ ਹਨ ।  ਜਦ ਕਿ 2609 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1155 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 974  ਹੈ । ਐਕਟਿਵ ਕੇਸਾ ਦੀ ਗਿਣਤੀ  47  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29595 ਹੈ । 

LEAVE A REPLY

Please enter your comment!
Please enter your name here