ਸੀਐਚਸੀ ਬੁਢਾਬੜ ਵਿੱਚ ਡੇਂਗੂ ਮੰਥ ਮਨਾਇਆ ਗਿਆ

ਤਲਵਾੜਾ (ਪ੍ਰਵੀਨ ਸੋਹਲ): ਸਿਵਲ ਸਰਜਨ ਹੁਸ਼ਿਆਰਪੁਰ ਡਾ. ਰਣਜੀਤ ਸਿੰਘ ਜੀ ਅਤੇ ਐਪੀਡੀਮੋਲੋਜਿਸਟ ਡਾ ਦਵਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਐਸ ਐਮ ਉ ਬੁਢਾਬੜ ਡਾ ਹਰਜੀਤ ਸਿੰਘ ਜੀ ਦੀ ਅਗਵਾਈ ਵਿੱਚ ਸੀ ਐਚ ਸੀ ਬੁਢਾਬੜ ਵਿੱਚ ਡੇਂਗੂ ਮੰਥ ਮਨਾਇਆ ਗਿਆ। ਇਸ ਮੌਕੇ ਤੇ ਡਾ ਹਰਜੀਤ ਸਿੰਘ ਨੇ ਕਿਹਾ ਕਿ ਡੇਂਗੂ ਬੁਖਾਰ ਬਹੁਤ ਖ਼ਤਰਨਾਇਕ ਹੁੰਦਾ ਹੈ। ਇਹ ਮਾਂਦਾ ਏਡੀਜ਼ ਅਜਿਪਟੀ ਨਾਂ ਦੇ ਮੱਛੜ ਦੇ ਕੱਟਣ ਨਾਲ ਹੁੰਦਾ ਹੈ। ਉਹਨਾਂ ਨੇ ਕਿਹਾ ਕਿ ਇਹ ਮੱਛਰ ਖੜ੍ਹੇ ਸਾਫ਼ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਦਿਨ ਵੇਲੇ ਕੱਟਦਾ ਹੈ। ਉਹਨਾਂ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਦੋਰਾਨ ਡੇਂਗੂ ਬੁਖਾਰ ਨੂੰ ਨਜ਼ਰਅੰਦਾਜ਼ ਨਾ ਕਰੋ। ਇਸ ਮੌਕੇ ਉਨ੍ਹਾਂ ਕਿਹਾ ਕਿ ਕੋਈ ਵੀ ਬੁਖਾਰ ਡੇਂਗੂ ਹੋ ਸਕਦਾ ਹੈ। ਬੁਖਾਰ ਹੋਣ ਤੇ ਤੁਰੰਤ ਆਪਣੇ ਨੇੜੇ ਦੀ ਸਿਹਤ ਸੰਸਥਾ ਜਾਂ ਸਰਕਾਰੀ ਹਸਪਤਾਲ ਨਾਲ ਸਪੰਰਕ ਕਰੋ ਅਤੇ ਡੇਂਗੂ ਬੁਖਾਰ ਦਾ ਟੈਸਟ ਅਤੇ ਇਲਾਜ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫਤ ਕੀਤਾ ਹੈ ਜਾਂਦਾ ਹੈ।

Advertisements

ਇਸ ਮੌਕੇ ਤੇ ਹੈਲਥ ਇੰਸਪੈਕਟਰ ਰਾਜਦੀਪ ਸਿੰਘ ਨੌਸ਼ਹਿਰਾ ਪੱਤਣ ਨੇ ਦੱਸਿਆ ਕਿ ਡੇਂਗੂ ਬੁਖਾਰ ਦੇ ਲੱਛਣ ਤੇਜ਼ ਬੁਖਾਰ ਅਤੇ ਸਿਰ ਦਰਦ ਹੋਣਾ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ, ਥਕਾਵਟ ਮਹਿਸੂਸ ਹੋਣਾ, ਚਮੜੀ ਤੇ ਦਾਣੇ ਹੋਣਾ, ਹਾਲਤ ਖਰਾਬ ਹੋਣ ਤੇ ਨੱਕ ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਆਦਿ ਡੇਂਗੂ ਬੁਖਾਰ ਤੋਂ ਬਚਾਅ, ਘਰਾਂ ਦੇ ਆਲੇ ਦੁਆਲੇ ਟੋਇਆਂ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ, ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆ ਵਿਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਬਾਰ ਜ਼ਰੂਰ ਸਾਫ਼ ਕਰੋ ਅਤੇ ਸੁਕਾਉ, ਕੱਪੜੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਤਾਂ ਕਿ ਤਹਾਨੂੰ ਮੱਛਰ ਕੱਟ ਨਾ ਸਕੇ, ਸੋਣ ਵੇਲੇ ਮੱਛਰਦਾਨੀ, ਛੱਪੜਾਂ ਵਿਚ ਖੜੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾਅ ਕਰੋ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦੀ ਵਰਤੋਂ ਕਰੋ ਤਾਂ ਜੋ ਮੱਛਰ ਦੇ ਕੱਟਣ ਤੋਂ ਬਚਿਆ ਜਾ ਸਕੇ ਅਤੇ ਬੁਖਾਰ ਹੋਣ ਤੇ ਪੈਰਾਸਿਟਾਮੋਲ ਅਤੇ ਕਰੋਸਿਨ ਦੀ ਹੀ ਵਰਤੋਂ ਕਰੋ, ਬੁਖਾਰ ਹੋਣ ਐਸਪਰੀਨ ਅਤੇ ਬਰੁਫਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਡੇਂਗੂ ਦੀ ਰੋਕਥਾਮ ਸਾਡੀ ਸਭ ਦੀ ਜ਼ਿੰਮੇਵਾਰੀ ਹੈ ਆਉ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰਾਂ ਨੂੰ ਖਤਮ ਕਰੀਏ। ਇਸ ਮੌਕੇ ਤੇ ਫਾਰਮਾਸਿਸਟ ਸਤਿੰਦਰ ਸਿੰਘ, ਚੀਫ ਫਾਰਮਾਸਿਸਟ ਮੈਡਮ ਜਸਵੀਰ ਕੌਰ, ਫਾਰਮਾਸਿਸਟ ਮਧੂ ਬਾਲਾ, ਸੁਖਵਿੰਦਰ ਸਿੰਘ, ਜਸਵੀਰ ਕੁਮਾਰ, ਸਿਵਤੰਤਰ, ਉਪਕਾਰ ਸਿੰਘ ਰੁਪਿੰਦਰ ਕੌਰ, ਪਿ੍ੰਸ, ਕਿਰਨ ਆਸ਼ਾ ਫਸੀਲੀਟੇਟਰ ਅਤੇ ਲੋਕ ਹਾਜ਼ਰ ਸਨ।

LEAVE A REPLY

Please enter your comment!
Please enter your name here