ਵਿਧਾਇਕ ਪਰਮਿੰਦਰ ਪਿੰਕੀ ਨੇ ਚੰਡੀਗੜ ਵਿਖੇ ਨਵਜੋਤ ਸਿੰਘ ਸਿੱਧੂ ਨੂੰ ਤਾਜਪੋਸ਼ੀ ਸਮਾਗਮ ਦੌਰਾਨ ਦਿੱਤੀ ਵਧਾਈ


ਚੰਡੀਗੜ੍ਹ: (ਦ ਸਟੈਲਰ ਨਿਊਜ਼)। ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸਰਦਾਰ ਨਵਜੋਤ ਸਿੰਘ ਸਿੱਧੂ ਤਾਜ ਪੋਸ਼ੀ ਸਮਾਗਮ ਦੌਰਾਨ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਵਧਾਈ ਦਿੱਤੀ ਅਤੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਦੇ ਪ੍ਰਧਾਨ ਬਣਨ ਤੇ ਸਮੂਹ ਕਾਂਗਰਸੀ ਵਰਕਰਾਂ ਨੂੰ ਵਧੇਰੇ ਤਾਕਤ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਾਂਗਰਸ ਪਾਰਟੀ ਦੇ ਪ੍ਰਧਾਨ ਬਣਨ ਤੇ ਸੂਬੇ ਵਿਚ ਖੁਸ਼ੀ ਦੀ ਲਹਿਰ ਹੈ।ਚੰਡੀਗੜ੍ ਵਿਖੇ ਤਾਜਪੋਸ਼ੀ ਸਮਾਗਮ ਵਿਚ ਸ਼ਾਮਲ ਹੋਣ ਲਈ ਇਸ ਸਮਾਗਮ ਦੌਰਾਨ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਫਿਰੋਜ਼ਪੁਰ ਤੋਂ  ਕਾਂਗਰਸੀ ਆਗੂ ਹਰਜਿੰਦਰ ਸਿੰਘ ਬਿੱਟੂ ਸੰਘਾ ਦੀ ਅਗਵਾਈ ਵਿੱਚ ਸੀਨੀਅਰ ਐਡਵੋਕੇਟ ਗੁਲਸ਼ਨ ਮੌਂਗਾ, ਧਰਮਜੀਤ ਸਿੰਘ, ਮਾਰਕੀਟ ਕਮੇਟੀ ਚੇਅਰਮੈਨ ਸੁਖਵਿੰਦਰ ਸਿੰਘ ਅਟਾਰੀ, ਬਲਾਕ ਚੇਅਰਮੈਨ ਬਲਬੀਰ ਬਾਠ, ਨਗਰ ਕੌਂਸਲ ਦੇ ਪ੍ਰਧਾਨ ਰਿੰਕੂ ਗਰੋਵਰ, ਮੀਤ ਪ੍ਰਧਾਨ ਮਿਸ਼ਾਲ ਗਾਚਲੀ, ਮੀਤ ਪ੍ਰਧਾਨ ਰਜਿੰਦਰ ਸਿੱਪੀ, ਰਜਿੰਦਰ ਛਾਬੜਾ ਵਾਈਸ ਚੇਅਰਮੈਨ ਪੇਡਾ , ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਾਸਟਰ ਗੁਲਜ਼ਾਰ ਸਿੰਘ ਦੀ ਦੇਖ ਰੇਖ ਹੇਠ 500 ਦੇ ਕਰੀਬ ਬੱਸਾਂ ਅਤੇ ਕਾਰਾਂ ਦਾ ਕਾਫਲਾ ਚੰਡੀਗੜ੍ਹ ਲਈ ਰਵਾਨਾ ਕੀਤਾ ਗਿਆ।

Advertisements

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਸਾਬਕਾ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਦੇਸ਼ ਦੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਦੀ ਰਾਸ਼ਟਰੀ ਸੈਕਟਰੀ ਪ੍ਰਿਯੰਕਾ ਗਾਂਧੀ ਵੱਲੋ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਪਾਰਟੀ ਦਾ ਪ੍ਰਧਾਨ ਨਿਯੁਕਤ ਕਰਨਾ ਸੂਬੇ ਅਤੇ ਪਾਰਟੀ ਲਈ ਇਕ ਵਰਦਾਨ ਸਾਬਤ ਹੋਵੇਗੀ।  ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪਾਰਟੀ ਦੀ ਏਕਤਾ ਹੋਰ ਮਜ਼ਬੂਤ ਹੋਵੇਗੀ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਮੁੜ ਅਪਣੀ ਸਰਕਾਰ ਬਣਾਉਣ ਤੋਂ ਕੋਈ ਨਹੀਂ ਰੋਕ ਸਕਦਾ, ਕਿਉਂਕਿ ਸਿੱਧੂ ਦਾ ਪੰਜਾਬ ਕਾਂਗਰਸ ਪ੍ਰਧਾਨ ਬਣਨ ਸੂਬੇ ਵਿਚ ਜਿੱਥੇ ਵਿਕਾਸ ਦੇ ਕੰਮਾਂ ਵਿਚ ਤੇਜੀ ਆਏਗੀ ਉਥੇ ਹੀ ਹੇਠਲੇ ਪੱਧਰ ਦੇ ਨੌਜਵਾਨਾਂ ਕਾਂਗਰਸ ਵਰਕਰਾ ਨੂੰ ਵੀ ਵਧੇਰੇ ਤਾਕਤ ਮਿਲੀ ਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੂਰੇ ਸੂਬੇ ਵਿਚ ਵਿਕਾਸ ਦੇ ਕੰਮਾ ਵਿਚ ਤੇਜੀ ਆਏਗੀ ਅਤੇ ਫਿਰੋਜ਼ਪੁਰ ਵਿਚ ਵੀ ਵਿਕਾਸ ਦੇ ਕਈ ਹੋਰ ਪ੍ਰਾਜੈਕਟ ਮਨਜ਼ੂਰ ਕਰਵਾਏ ਜਾਣਗੇ। ਇਸ ਮੌਕੇ ਦਫਤਰ ਇੰਚਾਰਜ ਸੁਰਜੀਤ ਸਿੰਘ ਸੇਠੀ, ਭਗਵਾਨ ਸਿੰਘ ਭੁੱਲਰ, ਮਾਰਕਸ ਭੱਟੀ ਅਤੇ ਕਾਂਗਰਸ ਵਰਕਰਜ ਹਾਜ਼ਰ ਸਨ।

LEAVE A REPLY

Please enter your comment!
Please enter your name here