ਜਿਲੇ ਵਿੱਚ ਅੱਜ ਕੋਵਿਡ-19 ਦੇ ਨਵੇ 4 ਪਾਜੇਟਿਵ ਮਰੀਜ, ਕੋਈ ਮੌਤ ਨਹੀਂ

FILE PHOTO: A medical worker prepares a dose of AstraZeneca COVID-19 vaccine at a vaccination center, amid the coronavirus disease outbreak, in Ronquieres, Belgium April 6, 2021. REUTERS/Yves Herman/File Photo

ਹੁਸ਼ਿਆਰਪੁਰ : (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ  ਨਵੇ  4 ਪਾਜੇਟਿਵ ਮਰੀਜ ਆਏ ਹਨ।  ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2609 ਨਵੇ ਸੈਪਲ ਲੈਣ  ਨਾਲ ਅਤੇ  2716 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 4 ਨਵੇ ਪਾਜੇਟਿਵ ਕੇਸ ਆਏ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28583  ਹੈ  ਅਤੇ ਬਾਹਰਲੇ ਜਿਲਿਆ  ਤੋ 2037 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30620 ਹੋ ਗਏ ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 713936 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 683517 ਸੈਪਲ  ਨੈਗਟਿਵ ਹਨ ।  ਜਦ ਕਿ 2481 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1162 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 974  ਹੈ । ਐਕਟਿਵ ਕੇਸਾ ਦੀ ਗਿਣਤੀ  44  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29602 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here