ਪਿੰਡ ਢਡਿਆਲਾ ’ਚ ਲਗਾਇਆ ਵੋਟਰ ਜਾਗਰੂਕਤਾ ਕੈਂਪ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਅਤੇ 18 ਸਾਲ ਵਾਲੇ ਨੌਜਵਾਨਾਂ ਨੂੰ ਵੋਟ ਬਨਾਉਣ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਹਲਕਾ ਉੜਮੁੜ-41 ਦੇ ਪਿੰਡ ਢਡਿਆਲਾ ਵਿਚ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਵੋਟਰ ਜਾਗਰੂਕਤਾ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਉੜਮੁੜ-41 ਚੋਣ ਰਜਿਸਟਰੇਸ਼ਨ ਅਫ਼ਸਰ ਪ੍ਰਦੀਪ ਢਿੱਲੋਂ ਨੇ ਦੱਸਿਆ ਕਿ 18 ਤੋਂ 21 ਸਾਲ ਦੇ ਵੋਟਰਾਂ ਦੀ ਵੋਟ ਬਨਾਉਣੀ ਬਹੁਤ ਜ਼ਰੂਰੀ ਹੈ ਅਤੇ ਇਨ੍ਹਾਂ ਨੂੰ ਵੋਟ ਬਨਾਉਣ ਦੇ ਵੱਖ-ਵੱਖ ਮਾਧਿਆਮਾਂ ਰਾਹੀਂ ਵੋਟ ਬਨਾਉਣ ਦੀ ਜਾਣਕਾਰੀ ਦਿੱਤੀ ਗਈ। ਕੈਂਪ ਵਿੱਚ ਸੁਪਰਵਾਈਜ਼ਰ ਜਤਿੰਦਰ ਪਾਲ ਸਿੰਘ, ਬੀ.ਐਲ.ਓ. ਸੁਖਵਿੰਦਰ ਸਿੰਘ, ਰਮੇਸ਼ ਕੁਮਾਰ ਅਤੇ ਸਵੀਪ ਨੋਡਲ ਅਫ਼ਸਰ ਦਕਸ਼ ਸੋਹਲ ਉੜਮੁੜ-41 ਨੇ ਲੋਕਾਂ ਨੂੰ ਵੋਟ ਬਨਾਉਣ ਅਤੇ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ।

Advertisements

ਕੈਂਪ ਦੌਰਾਨ ਲੋਕਾਂ ਨੂੰ ਹੈਲਪਲਾਈਨ ਨੰਬਰ 1950 ਸਬੰਧੀ ਜਾਣਕਾਰੀ ਦਿੱਤੀ ਗਈ, ਵੋਟ ਬਨਾਉਣ ਜਾਂ ਦਰੁਸਤੀ ਜਾਂ ਸ਼ਿਕਾਇਤ ਲਈ ਇਸ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਰ ਬੂਥ ਦੇ ਬਾਹਰ ਬੀ.ਐਲ.ਓ. ਦਾ ਅਤੇ ਸੁਪਰਵਾਈਜ਼ਰ ਦਾ ਨੰਬਰ ਅੰਕਿਤ ਹੈ ਅਤੇ ਲੋੜ ਪੈਣ ’ਤੇ ਇਨ੍ਹਾਂ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾਂ ਵੋਟਰਾਂ ਨੂੰ ਲੋੜ ਪੈਣ ’ਤੇ ‘ਵੋਟਰ ਹੈਲਪਾਈਨ’ ਐਪ ਜਾਂ ਐਨ.ਵੀ.ਐਸ.ਪੀ. ਪੋਰਟਲ ਦੀ ਸਹਾਇਤਾ ਨਾਲ ਵੋਟ ਬਨਾਉਣ ਲਈ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। 

LEAVE A REPLY

Please enter your comment!
Please enter your name here