ਜਿਲੇ ਵਿੱਚ ਕੋਵਿਡ-19 ਦੇ ਨਵੇ 05 ਪਾਜੇਟਿਵ ਮਰੀਜ, ਕੋਈ ਮੌਤ ਨਹੀ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ  ਨਵੇ  05 ਪਾਜੇਟਿਵ ਮਰੀਜ ਆਏ ਹਨ।  ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2216 ਨਵੇ ਸੈਪਲ ਲੈਣ  ਨਾਲ ਅਤੇ  2442 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 05 ਨਵੇ ਪਾਜੇਟਿਵ ਕੇਸ ਆਏ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28586  ਹੈ  ਅਤੇ ਬਾਹਰਲੇ ਜਿਲਿਆ  ਤੋ 2039 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30625 ਹੋ ਗਏ ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 716152 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 685950 ਸੈਪਲ  ਨੈਗਟਿਵ ਹਨ ।  ਜਦ ਕਿ 2255 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1168 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 974  ਹੈ । ਐਕਟਿਵ ਕੇਸਾ ਦੀ ਗਿਣਤੀ  44  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29607 ਹੈ । 

LEAVE A REPLY

Please enter your comment!
Please enter your name here