ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੜਕੇ ਅਤੇ ਲੜਕੀਆਂ ਲਈ ਸਰੇਸ਼ਟਾ ਸਕੀਮ ਦੀ ਸ਼ੁਰੂਆਤ

ਫਿਰੋਜ਼ਪੁਰ: (ਦ ਸਟੈਲਰ ਨਿਊਜ਼)। ਜਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਡਿਸਟ੍ਰਿਕ ਐਸਪੀਰੇਸ਼ਨ ਪ੍ਰੋਗਰਾਮ ਅਧੀਨ ਸਿਖਿਆ ਖੇਤਰ ਵਿੱਚ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੜਕੇ ਅਤੇ ਲੜਕੀਆਂ ਜੋ ਕਿ ਆਰਥਿਕ ਪੱਖੋ ਕਮਜੋਰ ਹੋਣ ਅਤੇ ਕਾਬਿਲ ਵਿਦਿਆਰਥੀਆਂ ਲਈ ਭਾਰਤ ਸਰਕਾਰ ਵੱਲੋ ਸਰੇਸ਼ਟਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ।

Advertisements

ਇਸ ਸਕੀਮ ਅਧੀਨ 9 ਵੀਂ ਜਮਾਤ ਅਤੇ 11ਵੀਂ ਜਮਾਤ ਦੇ ਐਸ.ਸੀ. ਵਿਦਿਆਰਥੀਆ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫਿਰੋਜਪੁਰ ਸ਼ਹਿਰ ਲੜਕੇ ਅਤੇ ਲੜਕੀਆਂ ਵਿਖੇ ਮੁਫਤ ਵਿੱਦਿਆ ਅਤੇ ਹੋਸਟਲ ਦੀ ਸਹੂਲਤ ਦਿੱਤੀ ਜਾਵੇਗੀ। ਚਾਹਵਾਨ ਵਿਦਿਆਰਥੀ ਮਿਤੀ 28 ਜੁਲਾਈ 2021 ਤੱਕ ਆਪਣੇ ਪਿੰਡ ਜਾਂ ਸ਼ਹਿਰ ਦੇ ਕਿਸੇ ਵੀ ਸਰਕਾਰੀ ਹਾਈ/ਸੀਨੀਅਰ ਸੈਕੰਡਰੀ ਸਕੂਲ ਵਿੱਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

LEAVE A REPLY

Please enter your comment!
Please enter your name here