ਜਿਲੇ ਵਿੱਚ ਕੋਵਿਡ-19 ਦੇ ਨਵੇ 02 ਪਾਜੇਟਿਵ ਮਰੀਜ, ਕੋਈ  ਮੌਤ ਨਹੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ  ਨਵੇ  02 ਪਾਜੇਟਿਵ ਮਰੀਜ ਆਏ ਹਨ ।  ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2416 ਨਵੇ ਸੈਪਲ ਲੈਣ  ਨਾਲ ਅਤੇ  1876 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 02 ਨਵੇ ਪਾਜੇਟਿਵ ਕੇਸ ਆਏ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28594  ਹੈ  ਅਤੇ ਬਾਹਰਲੇ ਜਿਲਿਆ  ਤੋ 2040 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30634 ਹੋ ਗਏ ਹਨ । 

Advertisements

ਜਿਲੇ ਵਿੱਚ  ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 720218 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 689864 ਸੈਪਲ  ਨੈਗਟਿਵ ਹਨ ।  ਜਦ ਕਿ 2379 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1188 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ  975  ਹੈ । ਐਕਟਿਵ ਕੇਸਾ ਦੀ ਗਿਣਤੀ  38  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29621 ਹੈ ।

LEAVE A REPLY

Please enter your comment!
Please enter your name here