75ਵੇਂ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਖਾਕਾ ਉਲੀਕਿਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। 75ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਸਮੁੱਚੇ ਪ੍ਰੋਗਰਾਮ ਦਾ ਖਾਕਾ ਉਲੀਕਿਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਜ) ਵਿਸ਼ੇਸ਼ ਸਾਰੰਗਲ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਬੰਧਤ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕਰਕੇ ਲੋੜੀਂਦੀਆਂ ਤਿਆਰੀਆਂ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਲਾਈਨ ਗਰਾਊਂਡ ਵਿਚ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਰੂਪਰੇਖਾ ਤਿਆਰ ਕਰਕੇ ਕਾਰਵਾਈ ਸ਼ੁਰੂ ਕੀਤੀ ਜਾਵੇ ਤਾਂ ਜੋ ਲੋੜੀਂਦੀਆਂ ਤਿਆਰੀਆਂ, ਪ੍ਰਬੰਧਾਂ ਅਤੇ ਇੰਤਜ਼ਾਮ ਸਮੇਂ ਸਿਰ ਯਕੀਨੀ ਬਣਾਏ ਜਾ ਸਕਣ।

Advertisements

ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਫਾਇਰ ਬ੍ਰਿਗੇਡ, ਬੈਰੀਕੇਡਿੰਗ, ਢੁਕਵੀਂ ਪਾਰਕਿੰਗ ਵਿਵਸਥਾ, ਪੀਣ ਵਾਲੇ ਪਾਣੀ ਦੀ ਵਿਵਸਥਾ, ਮੁਢਲੀ ਸਹਾਇਤਾ ਕੇਂਦਰ, ਆਜ਼ਾਦੀ ਘੁਲਾਟੀਆਂ ਲਈ ਲੋੜੀਂਦੇ ਪ੍ਰਬੰਧ, ਝਾਕੀਆਂ ਆਦਿ ਦੇ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕਮੀ ਨਾ ਰਹੇ। ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਆਜ਼ਾਦੀ ਦਿਹਾੜੇ ਸਬੰਧੀ ਸਮਾਗਮਾਂ ਨੂੰ ਸਮੇਂ-ਸਮੇਂ ਸਿਰ ਜਾਰੀ ਹੋਣ ਵਾਲੀਆਂ ਗਾਈਡਲਾਈਨਜ਼ ਅਨੁਸਾਰ ਹੀ ਮਨਾਇਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਕਮਿਸ਼ਨਰ ਨਗਰ ਨਿਗਮ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਸਹਾਇਕ ਕਮਿਸ਼ਨਰ ਕਿਰਪਾਲ ਵੀਰ ਸਿੰਘ, ਐਸ.ਡੀ.ਐਮ. ਸ਼ਿਵ ਰਾਜ ਸਿੰਘ ਬੱਲ, ਡੀ.ਐਸ.ਪੀ. ਮਾਧਵੀ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here