ਉਲੰਪਿਕਸ ਦੇ ਉਤਸ਼ਾਹ ਨੂੰ ਸੂਬੇ ਵਿੱਚ ਹੋਰ ਹੁਲਾਰਾ ਦੇਣ ਲਈ ਬਣਾਏ ਸੈਲਫ਼ੀ ਪੁਆਇੰਟ

ਚੰਡੀਗੜ (ਦ ਸਟੈਲਰ ਨਿਊਜ਼)। ਜਾਪਾਨ ਦੀ ਰਾਜਧਾਨੀ ਟੋਕੀਉ ਵਿਖੇ ਚਲ ਰਹੀਆਂ 32਼ਵੀਆਂ ਉਲੰਪਿਕ ਖੇਡਾਂ ਦੇ ਉਤਸ਼ਾਹ ਨੂੰ ਸੂਬੇ ਵਿੱਚ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਖੇਡ ਤੇ ਯੁਵਕ ਸੇਵਾਵ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਬੁੱਧਵਾਰ ਨੂੰ ਮੋਹਾਲੀ ਦੇ ਸੈਕਟਰ-78 ਸਥਿਤ ਖੇਡ ਸਟੇਡੀਅਮ ਵਿਖੇ ਐਲ.ਈ.ਡੀ. ਲਾਉਣ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਚਲ ਰਹੇ ਸੈਲਫ਼ੀ ਪੁਆਇੰਟਾਂ ਦਾ ਉਦਘਾਟਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਉਲੰਪਿਕਸ ਵਿੱਚ ਸ਼ਮੂਲੀਅਤ ਕਰ ਰਹੇ ਸੂਬੇ ਦਾ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਸਮੂਹ ਜ਼ਿਲ੍ਹਿਆਂ ਵਿੱਚ ਇਹ ਸੈਲਫ਼ੀ ਪੁਆਇੰਟ ਸਥਾਪਤ ਕੀਤੇ ਗਏ ਹਨ, ਜੋ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ।

Advertisements

ਉਨ੍ਹਾਂ ਦੱਸਿਆ ਕਿ ਉਲੰਪਿਕਸ ਅਤੇ ਪੈਰਾ ਉਲੰਪਿਕਸ ਲਈ ਸੂਬੇ ਦੇ 20 ਖਿਡਾਰੀਆਂ ਦੀ ਭਾਰਤੀ ਦਲ ਵਿੱਚ ਚੋਣ ਹੋਈ ਹੈ, ਜਿਨ੍ਹਾਂ ਵੱਲੋਂ ਤਮਗ਼ੇ ਜਿੱਤਣ ਦੀਆਂ ਪੰਜਾਬੀਆਂ ਨੂੰ ਪੂਰੀਆਂ ਉਮੀਦਾਂ ਹਨ। ਇਸ ਲਈ ਸੂਬੇ ਦੇ ਸਭਨਾਂ ਜ਼ਿਲ੍ਹਿਆਂ ਵਿੱਚ ਸੈਲਫ਼ੀ ਪੁਆਇੰਟ ਬਣਾਏ ਗਏ ਹਨ। ਸ੍ਰੀ ਖਰਬੰਦਾ ਨੇ ਦੱਸਿਆ ਕਿ ਮੋਹਾਲੀ ਦੇ ਖੇਡ ਸਟੇਡੀਅਮ ਵਿਖੇ ਉਚੇਚੇ ਤੌਰ `ਤੇ ਐਲ.ਈ.ਡੀ. ਲਾਈ ਗਈ ਹੈ, ਜੋ ਇਨ੍ਹਾਂ ਵੱਕਾਰੀ ਖੇਡਾਂ ਦੇ ਚੱਲਣ ਤੱਕ ਲੱਗੀ ਰਹੇਗੀ।

LEAVE A REPLY

Please enter your comment!
Please enter your name here