ਦੁੱਧ ਉਤਪਾਦਕਾਂ ਦੀ ਸਹੂਲਤ ਲਈ ਟ੍ਰੇਨਿੰਗ ਪ੍ਰੋਗਰਾਮ ਮੁੜ ਕੀਤੇ ਗਏ ਸ਼ੁਰੂ


ਫਿਰੋਜ਼ਪੁਰ (ਦ ਸਟੈਲਰ ਨਿਊਜ਼)।
ਕੋਵਿਡ-19 ਮਹਾਂਮਾਰੀ ਦੇ ਕਾਰਨ ਸਰਕਾਰੀ ਗਤੀਵਿਧੀਆਂ ਵਿੱਚ ਵੀ ਆਈ ਖੜੋਤ ਤੋਂ ਬਾਅਦ ਹੁਣ ਕੁਝ ਰਾਹਤ ਮਿਲਣ ਕਰਕੇ ਦੁੱਧ ਉਤਪਾਦਕਾਂ ਦੀ ਸਹੂਲਤ ਲਈ ਸਿਖਲਾਈ ਪ੍ਰੋਗਰਾਮ ਮੁੜ ਸ਼ੁਰੂ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰ: ਕਰਨੈਲ ਸਿੰਘ ਨੇ ਦੱਸਿਆ ਕਿ ਅਜੋਕੇ ਯੁਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹਨ । ਦੁਧਾਰੂ ਪਸੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਜੋ ਕਿ ਕੋਵਿਡ 19 ਮਹਾਂਮਾਰੀ ਕਰਕੇ ਬੰਦ ਹੋ ਗਏ ਸਨ, ਹੁਣ ਕਿਸਾਨਾਂ/ਦੁੱਧ ਉਤਪਾਦਕਾਂ ਦੀ ਸਹੂਲਤ ਲਈ ਇਹ ਟ੍ਰੇਨਿੰਗ ਪ੍ਰੋਗਰਾਮ ਮੁੜ ਸ਼ੁਰੂ ਕੀਤੇ ਗਏ ਹਨ।

Advertisements


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਫਿਰੋਜ਼ਪੁਰ ਰਣਦੀਪ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਫਿਰੋਜਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ ਅਤੇ ਲੜਕੀਆਂ ਜਿੰਨਾਂ ਦੀ ਉਮਰ 18 ਤੋਂ 50 ਸਾਲ ਦੇ ਵਿਚਕਾਰ ਹੋਵੇ, ਘੱਟੋ-ਘੱਟ 5ਵੀਂ ਪਾਸ ਹੋਣ ਅਤੇ ਪਿੰਡ ਦਾ ਰਹਿਣ ਵਾਲਾ ਹੋਣ ਅਤੇ ਉਹ ਡੇਅਰੀ ਫਾਰਮਿੰਗ ਅਪਣਾ ਕੇ ਸਵੈ-ਰੁਜਗਾਰ ਪ੍ਰਾਪਤ ਕਰਨਾ ਚਾਹੁੰਦੇ ਹੋਣ। ਉਹ ਚਾਹਵਾਨ ਨੌਜਵਾਨ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਬਲਾਕ ਏ, ਕਮਰਾ ਨੰ: 3,4 ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜਪੁਰ ਛਾਊਣੀ ਵਿਖੇ (01632-244304) ਨਾਲ ਸਪੰਰਕ ਕਰ ਸਕਦੇ ਹਨ ਅਤੇ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾ ਕੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਪਸੂ ਖਰੀਦਣ ਲਈ ਕਰਜੇ ਦੀ ਸਹੂਲਤ, ਪਸੂਆਂ ਦੇ ਸੁੱਚਜੇ ਸ਼ੈੱਡ, ਸਿੰਗਲ ਰੋਅ ਫੋਡਰ ਹਾਰਵੈਸਟਰ, ਸੈਲਫ ਪ੍ਰੋਪੈਲਡ ਫੌਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੂਨਿਟ, ਆਟੋਮੈਟਿਕ ਸਾਈਲੇਜ਼ ਬੇਲਰ ਕਮ ਰੈਪਰ ਮਸ਼ੀਨ ਦੀ ਖਰੀਦ ਤੇ ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾ ਸਕਦੇ ਹਨ।

LEAVE A REPLY

Please enter your comment!
Please enter your name here