ਜਲੰਧਰ (ਦਿਹਾਤੀ) ਵਿੱਚ ਠੀਕਰੀ ਪਹਿਰਾ ਲਗਾਉਣ ਸਬੰਧੀ ਆਦੇਸ਼ ਜਾਰੀ

ਜਲੰਧਰ (ਦ ਸਟੈਲਰ ਨਿਊਜ਼)। ਵਧੀਕ ਜ਼ਿਲ੍ਹਾ ਮੈਜਿਸਟਰੇਟ, ਜਲੰਧਰ ਅਮਰਜੀਤ ਸਿੰਘ ਬੈਂਸ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼-ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਆਦੇਸ਼ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੀ ਤਹਿਸੀਲ ਫਿਲੌਰ, ਨਕੋਦਰ ਅਤੇ ਸ਼ਾਹਕੋਟ ਦੇ ਸਾਰੇ ਕਸਬਿਆਂ ਅਤੇ ਪਿੰਡਾਂ ਵਿੱਚ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ, ਠੀਕਰੀ ਪਹਿਰਾ/ਰਾਖੀ ਦੀ ਡਿਊਟੀ ਨਿਭਾਉਣਗੇ।

Advertisements

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4(1) ਦੀ ਪੂਰੀ ਤਰਜ਼ਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਉਕਤ ਡਿਊਟੀ ਕਰਾਉਣਗੀਆਂ। ਡਿਊਟੀ ਦੇਣ ਵਾਲੇ ਵਿਅਕਤੀ ਦੀ ਅਗਾਓਂ ਸੂਚਨਾ ਸਬੰਧਿਤ ਮੁੱਖ ਥਾਣਾ ਅਫ਼ਸਰ ਨੂੰ ਦਿੱਤੀ ਜਾਵੇਗੀ। ਇਹ ਹੁਕਮ 26.07.2021 ਤੋਂ 30.09.2021 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here