ਸ਼ਹੀਦਾਂ ਦੀ ਯਾਦ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ ਕਦਮ: ਪ੍ਰੋ ਬਹਾਦਰ ਸਿੰਘ

ਹੁਸ਼ਿਆਪੁਰ (ਦ ਸਟੈਲਰ ਨਿਊਜ਼)। ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਹੁਸ਼ਿਆਰਪੁਰ ਦੇ ਪਿੰਡ ਖੱਬਲਾਂ ਦੇ ਨਿਵਾਸੀ ਸਰਦਾਰ ਸੇਵਾ ਸਿੰਘ ਅਤੇ ਸਰਦਾਰ ਲਖਬੀਰ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਸੇਵਾਵਾਂ ਨਿਭਾ ਰਹੇ ਹਨ ਵੱਲੋਂ ਵਿਸ਼ੇਸ਼ ਤੋਰ ਭਾਈ ਘਨੱਈਆ ਜੀ ਚੈਰੀਟੇਬਲ ਬਲੱਡ ਬੈਂਕ ਵਿਖੇ ਆਕੇ ਆਪਣਾ ਖੂਨ ਦਾਨ ਕਰਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਤੇ ਸਮਾਜ ਸੇਵੀ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਇਨ੍ਹਾਂ ਖੂਨ ਦਾਨੀਆਂ ਦੇ ਜਜ਼ਬੇ ਨੂੰ ਸਲਾਮ ਕਰਦਿਆਂ ਇਨ੍ਹਾਂ ਨੂੰ ਮੈਡਲ ਪਾਕੇ ਸਨਮਾਨਿਤ ਕੀਤਾ ਗਿਆ।

Advertisements

ਇਸ ਮੌਕੇ ਉਨ੍ਹਾਂ ਕਿਹਾ ਕਿ ਨੋਜਵਾਨਾਂ ਨੂੰ ਅਪੀਲ ਕੀਤੀ ਆਪਣੇ ਸੱਭਿਆਚਾਰਕ ਵਿਰਸੇ ਵਿੱਚ ਸਰਬਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਨੂੰ ਪ੍ਰਫੁੱਲਿਤ ਕਰਨ ਲਈ ਪਿੰਡ ਪੱਧਰ ਤੇ ਅਤੇ ਮਹੱਲਾ ਪੱਧਰ ਤੇ ਖੂਨ ਦਾਨ , ਨੇਤਰ ਦਾਨ ਅਤੇ ਰੁੱਖ ਲਗਾਉਣ ਦੀ ਮੁਹਿੰਮ ਨਾਲ ਜੁੜਕੇ ਸੇਵਾ ਦੇ ਕਾਰਜ ਕਰਨੇ ਚਾਹੀਦੇ ਹਨ । ਇਸ ਮੌਕੇ ਤੇ ਸਰਦਾਰ ਦਿਲਬਾਗ ਸਿੰਘ ਨੇ ਵੀ ਖੂਨ ਦਾਨੀਆਂ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here