ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਵੱਲੋਂ ਵਰਚੂਅਲ ਆਨਲਾਈਨ ਰੋਜ਼ਗਾਰ ਮੇਲੇ ਦਾ ਆਯੋਜਨ

ਫਿਰੋਜ਼ਪੁਰ: (ਦ ਸਟੈਲਰ ਨਿਊਜ਼)ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਫਿਰੋਜ਼ਪੁਰ ਵੱਲੋਂ ਆਈ.ਸੀ.ਆਈ.ਸੀ.ਆਈ. ਬੈਂਕ ਨਾਲ ਰਾਬਤਾ ਕਾਇਮ ਕਰਦੇ ਹੋਏ ਵਰਚੂਅਲ ਆਨਲਾਈਨ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ । ਇਸ ਵਰਚੂਅਲ ਕੈਂਪ ਆਈ.ਸੀ.ਆਈ.ਸੀ.ਆਈ. ਬੈਂਕ ਫਿਰੋਜਪੁਰ ਵੱਲੋ  ਸੇਲਜ਼ ਅਫਸਰ ਦੀ ਅਸਾਮੀਆਂ ਵਜੋਂ ਉਮੀਦਵਾਰਾਂ ਦੀ ਪਹਿਲੇ ਗੇੜ ਦੀ ਇੰਟਰਵਿਊ ਕੀਤੀ ਗਈ। ਇਸ ਕੈਂਪ ਵਿੱਚ 55 ਗ੍ਰੈਜੂਏਟ ਪਾਸ ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ। ਇਸ ਆਨਲਾਈਨ ਕੈਂਪ ਦੌਰਾਨ ਸ਼੍ਰੀ ਗੁਰਜੰਟ ਸਿੰਘ ਪਲੇਸਮੈਂਟ ਅਫਸਰ ਨੇ ਮੌਕੇ ਤੇ ਹਾਜ਼ਰ ਹੋਏ ਪ੍ਰਾਰਥੀਆਂ ਨਾਲ ਗਲਬਾਤ ਕਰਦੇ ਹੋਏ ਉਹਨਾਂ ਪੰਜਾਬ ਸਰਕਾਰ ਦੁਆਰਾ ਘਰ- ਘਰ ਰੋਜ਼ਗਾਰ ਮਿਸ਼ਨ ਤਹਿਤ ਭੱਵਿਖ  ਵਿੱਚ  ਮਿਤੀ: 09.09.2021 ਤੋਂ ਮਿਤੀ: 17.09.2021 ਦੋਰਾਨ ਲਗਾਏ ਜਾ ਰਹੇ ਸੱਤਵੇਂ ਮੈਗਾ ਰੋਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ ਲਈ ਜਾਗਰੂਕ ਕੀਤਾ ਗਿਆ।

Advertisements

ਇਸ ਤੋਂ ਇਲਾਵਾ ਸ਼੍ਰੀ ਰਾਹੁਲ ਵੋਹਰਾ, ਯੰਗ ਪ੍ਰੋਫੈਸ਼ਨਲ, ਮਾਡਲ ਕਰੀਅਰ ਸੈਂਟਰ, ਫਿਰੋਜਪੁਰ ਵੱਲੋਂ ਹਾਜ਼ਰ ਹੋਏ ਪ੍ਰਾਰਥੀਆਂ ਦੀ ਕਾਊਂਸਲਿੰਗ ਕੀਤੀ ਗਈ ਜਿਸ ਵਿੱਚ ਉਹਨਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਮੁਤਾਬਿਕ ਸਹੀ ਕਿੱਤਾ ਚੁੰਨਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ www.pgrkam.com ਅਤੇ www.ncs.gov.in ਤੇ ਰਜਿਸਟਰਡ ਹੋਣ, ਸਵੈ-ਰੋਜ਼ਗਾਰ ਦੀਆਂ ਵੱਖ-ਵੱਖ ਸਕੀਮਾਂ, ਸਕਿੱਲ ਕੋਰਸਾਂ ਅਤੇ  ਜਿਲ੍ਹਾ ਬਿਊਰੋ ਆੱਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਫਿਰੋਜਪੁਰ  ਵਿਖੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਵੱਧ  ਤੋਂ ਵੱਧ ਲਾਭ ਲੈਣ ਲਈ ਕਿਹਾ।

LEAVE A REPLY

Please enter your comment!
Please enter your name here