ਸਿਹਤ ਵਿਭਾਗ ਵੱਲੋ ਵਿਸ਼ਵ ਹੈਪੇਟਾਈਟਿਸ ਦਿਵਸ ਆਯੋਜਿਤ

ਫਿਰੋਜ਼ਪੁਰ: (ਦ ਸਟੈਲਰ ਨਿਊਜ਼)। ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੱਖ ਵੱਖ ਪ੍ਰਕਾਰ ਦੀਆਂ ਸਿਹਤ ਗਤੀਵਧੀਆਂ ਲਗਾਤਾਰ ਜਾਰੀ ਹਨ।ਇਸੇ ਸਿਲਸਿਲੇ ਵਿੱਚ ਜ਼ਿਲ੍ਹੇ ਦੇ ਸਿਵਲ ਸਰਜਨ ਡਾ: ਰਾਜਿੰਦਰ ਅਰੋੜਾ ਦੀ ਅਗਵਾਈ ਹੇਠ ਉਲੀਕੇ ਗਏ ਪ੍ਰਗਰਾਮ ਤਹਿਤ ਜ਼ਿਲੇ ਦੀਆਂ ਵੱਖ-ਵੱਖ ਸਿਹਤ ਸੰਸ਼ਥਾਵਾਂ ਵਿਖੇ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਸਿਵਲ ਸਰਜਨ ਡਾ:ਰਾਜਿੰਦਰ ਅਰੋੜਾ ਵੱਲੋਂ ਦਫਤਰ ਸਿਵਲ ਸਰਜਨ ਵਿਖੇ ਜਾਗਰੂਕਤਾ ਸਮੱਗਰੀ ਰਿਲੀਜ਼ ਕੀਤੀ ਗਈ।ਉਹਨਾਂ ਜ਼ਿਲੇ ਅੰਦਰ ਜਾਗਰੂਕਤਾ ਗਤੀਵਿਧੀਆਂ ਲਈ ਬੈਨਰ ਅਤੇ ਪੈਂਫਲੈਟਸ ਜਾਰੀ ਕੀਤੇ। ਉਹਨਾ ਦੱਸਿਆ ਕਿ ਹੈਪੇਟਾਈਟਸ ਬੀ ਅਤੇ ਸੀ (ਕਾਲਾ ਪੀਲੀਆ) ਦਾ ਸਮੇਂ ਸਿਰ ਟੈਸਟ ਅਤੇ ਇਲਾਜ ਜਿੰਦਗੀ ਬਚਾ ਸਕਦਾ ਹੈ ਅਤੇ ਅੰਤ ਵਿੱਚ ਵਾਇਰਲ ਹੈਪੇਟਾਈਟਸ ਨੂੰ ਖਤਮ ਕਰ ਸਕਦਾ ਹੈ। ਉਹਨਾ ਦੱਸਿਆ ਕਿ ਹੈਪੇਟਾਈਟਸ ਏ ਅਤੇ ਈ ਬਿਨਾ ਹਥ ਧੋਏ ਖਾਣਾ ਖਾਣ ਨਾਲ, ਮੱਖੀਆ ਦੁਆਰਾ ਦੂਸਿਤ ਹੋਏ ਫੱਲ ਜਾਂ ਭੋਜਨ ਖਾਣ ਨਾਲ , ਦੂਸਿਤ ਪਾਣੀ ਪੀਣ ਅਤੇ ਗਲੇ-ਸੜੇ ਫੱਲ ਖਾਣ ਨਾਲ ਫੈਲਦਾ ਹੈ।

Advertisements

ਹੈਪੇਟਾਈਟਸ ਬੀ ਅਤੇ ਸੀ  ਦੂਸਿਤ ਖੂਨ ਚੜਾਉਣ ਨਾਲ, ਦੂਸਿਤ ਸੂਈਆ ਦੇ ਸਾਂਝੇ ਇਸਤੇਮਾਲ ਕਰਨ ਨਾਲ,ਰੋਗ ਗ੍ਰਸਤ ਮਰੀਜ ਦੇ ਖੂਨ ਦੇ ਸੰਪਰਕ ਵਿਚ ਆਉਣ ਨਾਲ, ਟੂਥ ਬੁਰਸ ਅਤੇ ਰੇਜਰ ਆਪਸ ਵਿਚ ਸਾਂਝੇ ਕਰਨ ਨਾਲ,ਰੋਗ ਗ੍ਰਸਤ ਵਿਅਕਤੀ ਨਾਲ ਸੰਭੋਗ ਕਰਨ ਨਾਲ, ਲੰਮੇ ਸਮੇਂ ਤੱਕ ਗੁਰਦਿਆਂ ਦਾ ਡਾਇਲੇਸਿਸ ਹੋਣ ਨਾਲ, ਗ੍ਰਸਤ ਮਾਂ ਤੋ ਨਵਜੰਮੇ ਬਚੇ ਨੂੰ ਅਤੇ ਸਰੀਰ ਉਤੇ ਅਣਸੁਰੱਖਿਅਤ ਸੂਈਆਂ ਨਾਲ ਅਤੇ ਸਰੀਰ ਤੇ ਟੈਟੂ ਬਣਵਾਉਣ ਨਾਲ ਫੈਲਦਾ ਹੈ। ਉਹਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਚੱਲ ਰਹੇ ਨੈਸਨਲ ਵਾਇਰਲ ਹੈਪਾਟਾਈਟਸ ਸੀ ਪ੍ਰੋਗਰਾਮ ਅਧੀਨ ਹੈਪੇਟਾਈਟਸ-ਸੀ ਦੇ ਮਰੀਜਾਂ ਨੂੰ ਜ਼ਿਲ੍ਹਾ ਹਸਪਤਾਲ ਫਿਰੋਜਪੁਰ ਵਿਖੇ ਬਿਲਕੁਲ ਮੁਫਤ ਦਵਾਈਆਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਸ ਪ੍ਰੋਗਰਾਮ ਅਧੀਨ ਜ਼ਿਲ੍ਹਾ ਫਿਰਜ਼ੋਪੁਰ ਦੇ  ਹੈਪੇਟਾਈਟਸ-ਸੀ ਦੇ 2005 ਮਰੀਜ ਠੀਕ ਹੋ ਚੁੱਕੇ ਹਨ। ਇਸ ਸਕੀਮ ਦਾ ਲਾਭ ਲੈਣ ਲਈ ਮਰੀਜ ਦਾ ਪੰਜਾਬ ਦਾ ਵਸਨੀਕ ਹੋਣਾ ਜਰੂਰੀ ਹੈ। ਜ਼ਿਲਾ ਐਪੀਡੀਮਾਲੋਜਿਸਟ ਡਾ: ਯੁਵਰਾਜ ਨਾਰੰਗ  ਨੇ  ਹੈਪੇਟਾਈਟਸ ਬਿਮਾਰੀ ਦੇ ਲੱਛਣ ਅਤੇ ਬਿਮਾਰੀ ਤੋ ਬਚਾਅ ਸਬੰਧੀ ਜਾਣਕਾਰੀ ਦਿੰਦੇ ਕਿਹਾ ਕਿ ਬੁਖਾਰ ਅਤੇ ਕਮਜੋਰੀ ਮਹਿਸੂਸ ਕਰਨਾ, ਭੁੱਖ਼ ਨਾ ਲਗਣਾ ਅਤੇ ਪਿਸਾਬ ਦਾ ਪੀਲਾ ਪਨ, ਜਿਗਰ ਖਰਾਬ ਹੋਣਾ ਅਤੇ ਜਿਗਰ ਦਾ ਕੈਂਸਰ ਹੋਣਾ ਇਸ ਦੇ ਲੱਛਣ ਹਨ।

ਉਹਨਾ ਦੱਸਿਆ ਕਿ ਹੈਪਾਟਾਈਟਸ ਬਿਮਾਰੀ ਤੋ ਬਚਾਅ ਲਈ ਨਸੀਲੇ ਟੀਕਿਆ ਦੀ ਵਰਤੋ ਨਾ ਕਰੋ, ਸੂਈਆਂ ਦਾ ਸਾਂਝਾ ਇਸਤੇਮਾਲ ਨਾ ਕਰੋ, ਸੁਰੱਖਿਅਤ ਸੰਭੋਗ ਅਤੇ ਕੰਡੋਮ ਦਾ ਇਸਤੇਮਾਲ ਕਰੋ, ਜਖਮਾਂ ਨੂੰ ਖੁੱਲਾ ਨਾ ਛੱਡੋ, ਸਰਕਾਰ ਤੋ ਮੰਜੂਰਸੁਦਾ ਬਲੱਡ ਬੈਂਕ ਤੋਂ ਹੀ ਮਰੀਜ ਲਈ ਟੈਸਟ ਕੀਤਾ ਖੂਨ ਵਰਤੋ ਵਿੱਚ ਲਿਆਓ, ਰੇਜਰ ਅਤੇ ਬੁਰਸ ਸਾਂਝੇ ਨਾ ਕੀਤੇ ਜਾਣ।ਉਹਨਾਂ ਦੱਸਿਆ ਕਿ ਅੱਜ ਇਸ ਸਿਹਤ ਦਿਵਸ ਤੇ ਜ਼ਿਲਾ ਹਸਪਤਾਲ ਫਿਰੋਜ਼ਪੁਰ ਵਿਖੇ ਐਸ.ਐਮ.ਓ.ਡਾ: ਭੁਪਿੰਦਰ ਕੌਰ ਵੱਲੋਂ ਸਟਾਫ ਨੂੰ ਵਇਰਲ ਹੈਪੇਟਾਇਟਸ ਬਾਰੇ ਸੈਂਸੇਟਾਈਜ਼ ਕੀਤਾ ਗਿਆ,ਅਰਬਨ ਪੀ.ਐਚ.ਸੀ.ਟੈਂਕਾਂ ਵਾਲੀ ਬਸਤੀ ਵਿਖੇ ਡਾ: ਸ਼ਾਇਨਾਂ ਮਹਿਤਾ ਵੱਲੋਂ ਮਰੀਜ਼ਾਂ ਹੈਪੇਟਾਇਟਸ ਰੋਗ ਬਾਰੇ ਜਾਗਰੂਕ ਕੀਤਾ ਗਿਆ ਅਤੇ ਅਰਬਣ ਪੀ.ਐਚ.ਸੀ ਕੈਂਟ ਵਿਖੇ ਏ.ਐਨ.ਐਮ. ਰਿਬੀਕਾ ਨੇ ਹਾਜ਼ਰੀਨ ਨੂੰ ਜਾਗਰੂਕ ਕੀਤਾ।ਗਤੀਵਿਧੀ ਦੀ ਸਫਲਤਾ ਵਿੱਚ ਜਿਲਾ ਬੀ.ਸੀ.ਸੀ.ਕੋਆਰਡੀਨੇਟਰ ਰਜਨੀਕ ਕੌਰ,ਮਨੋਜ ਕੁਮਾਰ ਅਤੇ ਆਸ਼ੀਸ਼ ਭੰਡਾਰੀ ਨੇ ਵਿਸ਼ੇਸ਼ ਯੋਗਦਾਨ ਦਿੱਤਾ। ਇਸ ਮੌਕੇ ਤੇ ਜ਼ਿਲਾ ਟੀਕਾਕਰਨ ਅਫਸਰ ਡਾ: ਮੀਨਾਕਸ਼ੀ ਅਬਰੋਲ,ਜ਼ਿਲਾ ਪਰਿਵਾਰ ਭਲਾਈ ਅਫਸਰ ਡਾ:ਸੁਸ਼ਮਾਂ ਠੱਕਰ, ਜ਼ਿਲਾ ਐਪੀਡੀਮਾਲੋਜਿਸਟ ਡਾ: ਯੁਵਰਾਜ ਨਾਰੰਗ,ਡਾ: ਹਰਵਿੰਦਰ ਕੌਰ,ਡਾ: ਸੋਨੀਆ, ਡਾ: ਦੀਪਤੀ ਅਰੋੜਾ, ਡਾ:ਵਿਨੀਤ ਮਹਿਤਾ,ਮਾਸ ਮੀਡੀਆ ਅਫਸਰ ਰੰਜੀਵ ਸ਼ਰਮਾਂ, ਸਟੈਨੋ ਵਿਕਾਸ ਕਾਲੜਾ ਆਦਿ ਹਾਜਿਰ ਸਨ।

LEAVE A REPLY

Please enter your comment!
Please enter your name here