ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 3-4 ਅਗਸਤ ਨੂੰ ਰੋਸ਼ ਪ੍ਰਦਰਸ਼ਨ ਕਰਨ ਦਾ ਐਲਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਜਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਬੱਧਣ, ਸੁਖਵਿੰਦਰ ਸਿੰਘ ਚੁੰਬਰ ਸੂਬਾ ਆਗੂ, ਉਕਾਰ ਸਿੰਘ ਢਾਂਡਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਇਨਲਿਸਟਮੈਂਟ, ਕੰਪਨੀਆਂ, ਸੁਸਾਇਟੀਆਂ, ਆਊਟਸੋਰਸਿੰਗ ਰਾਹੀ ਪੇਂਡੂ ਜਲ ਘਰਾਂ ਅਤੇ ਦਫਤਰਾਂ ’ਚ ਵੱਖ ਵੱਖ ਰੈਗੂਲਰ ਪੋਸਟਾਂ ਤੇ ਸੇਵਾਵਾਂ ਦੇ ਰਹੇ ਕੰਟਰੈਕਟ ਵਰਕਰਾਂ ਨੂੰ ਸਬੰਧਤ ਵਿਭਾਗ ਵਿੱਚ ਮਰਜ ਕਰਕੇ ਰੈਗੂਲਰ ਕਰਨ ਦੀ ਮੰਗ ਲਈ ਉਪਰੋਕਤ ਜਥੇਬੰਦੀ ਦੀ ਸੂਬਾ ਵਰਕਿੰਗ ਕਮੇਟੀ ਵਲੋਂ 10 ਅਗਸਤ ਨੂੰ ਐਚ.ਓ.ਡੀ. ਦਫਤਰ ਮੁਹਾਲੀ ਵਿਖੇ ਸੂਬਾ ਪੱਧਰ ਤੇ ਦਿੱਤੇ ਜਾ ਰਹੇ ਧਰਨੇ ਅਤੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਵਲੋਂ 3-4 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਵਿਭਾਗੀ ਕੰਮਾਂ ਦਾ ਮੁਕੰਮਲ ਬਾਈਕਾਟ ਕਰਨ ਦੀ ਕਾਲ ਨੂੰ ਵੀ ਸਫਲ ਬਣਾਉਣ ਲਈ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਸਬ ਡਵੀਜ਼ਨ ਵਿੱਚ ਸਮੂਹਿਕ ਛੂਟੀਆਂ ਸਮੂਹ ਵਰਕਰਾਂ ਵੱਲੋਂ ਭਰ ਕੇ ਆਵਦੇ ਅਧਿਕਾਰੀਆਂ ਨੂੰ ਦਿੱਤੀਆਂ ਗਈਆਂ।

Advertisements

ਆਗੂਆ ਕਿਹਾ ਕਿ ਜਲ ਸਪਲਾਈ ਠੇਕਾ ਵਰਕਰਾਂ ਨੂੰ ਰੈਗੂਲਰ ਕਰਨ ਲਈ ਵਿਭਾਗ ਵਲੋਂ ਪਹਿਲਾਂ ਤਿਆਰ ਕੀਤੀ ਪ੍ਰਪੋਜਲ ਨੂੰ ਤੁਰੰਤ ਲਾਗੂ ਕਰਨਾ ਅਤੇ ਸਬੰਧਤ ਵਿਭਾਗ ਵਿੱਚ ਠੇਕਾ ਵਰਕਰਾਂ ਨੂੰ ਮਰਜ ਕਰਕੇ ਰੈਗੂਲਰ ਕਰਨਾ, ਕੁਟੇਸਨ ਸਿਸਟਮ ਬੰਦ ਕਰਨਾ, ਕਿਸੇ ਵੀ ਠੇਕਾ ਕਾਮੇ ਦੀ ਛਾਂਟੀ ਨਾ ਕਰਨਾ ਅਤੇ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਅਧੀਨ ਚੱਲ ਰਹੇ ਪੇਂਡੂ ਜਲ ਘਰਾਂ ਦਾ ਪ੍ਰਬੰਧ ਸਪੈਸ਼ਲ ਪਰਪਜ ਕੰਪਨੀ (ਐਸਪੀਵੀ) ਨੂੰ ਦੇਣ ਦੇ ਫੈਸਲੇ ਨੂੰ ਰੱਦ ਕਰਨਾ, ਪੇਂਡੂ ਜਲ ਘਰਾਂ ਦਾ ਪੰਚਾਇਤੀਕਰਨ/ਨਿੱਜੀਕਰਨ ਬੰਦ ਕਰਨਾ, ਪੰਚਾਇਤਾਂ ਨੂੰ ਹੈਡ ਓਵਰ ਕੀਤੀਆਂ ਜਲ ਸਪਲਾਈ ਸਕੀਮਾਂ ਨੂੰ ਦੁਬਾਰਾ ਵਿਭਾਗ ਲੈ ਕੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਬੁਨਿਆਦੀ ਸਹੂਲਤ ਦਾ ਪ੍ਰਬੰਧ ਖੁਦ ਸਰਕਾਰ ਵਲੋਂ ਕਰਨਾ ਆਦਿ ਮੰਗਾਂ ਦਾ ਹੱਲ ਕਰਵਾਉਣ ਲਈ ਵਰਕਰਾਂ ਵੱਲੋਂ ਸਮੂਹਿਕ ਛੂੱਟੀਆ ਲੈ ਕੇ ਵਿਭਾਗ ਦੇ ਕੰਮਾ ਦਾ ਬਾਈਕਾਟ ਕਰਕੇ ਆਵਦੇ ਦਫ਼ਤਰਾਂ ਅੱਗੇ 2 ਦਿਨ ਰੋਸ ਪ੍ਰਦਰਸ਼ਨ ਕਰਨਗੇ ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਮੰਗਾ ਨਾ ਮੰਨੀਆ ਤਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖੀ (ਐਚ.ਓ.ਡੀ.) ਦਫਤਰ ਮੋਹਾਲੀ ਵਿਖੇ ਜਥੇਬੰਦੀ ਵਲੋਂ 10 ਅਗਸਤ ਨੂੰ ਸੂਬਾ ਪੱਧਰੀ ਦਿੱਤੇ ਜਾ ਰਹੇ ਧਰਨੇ ਵਿਚ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਹਿੱਸਾ ਲੈਣ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਸੈਣੀ ਮਨਦੀਪ ਸਿੰਘ ਅਮਨਦੀਪ ਸਿੰਘ ਸੁਰਿੰਦਰ ਸਿੰਘ ਮਲਕੀਤ ਸਿੰਘ ਵਿਨੋਦ ਕੁਮਾਰ ਸੁਨੀਤਾ ਰਾਣੀ ਭੁਪਿੰਦਰ ਸਿੰਘ ਗੁਰਮੁੱਖ ਸਿੰਘ ਤਜਿੰਦਰ ਕੁਮਾਰ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here