ਚੇਅਰਮੈਨ ਸੁਖਵਿੰਦਰ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਵਿਖੇ ਕਣਕ ਵੰਡਣ ਦਾ ਕੰਮ ਕਰਵਾਇਆ ਗਿਆ ਸ਼ੁਰੂ

ਫਿਰੋਜ਼ਪੁਰ  ( ਦ ਸਟੈਲਰ ਨਿਊਜ਼ ): ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ. ਪਰਮਿੰਦਰ ਸਿੰਘ ਪਿੰਕੀ ਦੇ ਦਿਸ਼ਾ-ਨਿਰਦੇਸ਼ਾ ਹੇਠ ਚੇਅਰਮੈਨ ਮਾਰਕੀਟ ਕਮੇਟੀ ਸ੍ਰ. ਸੁਖਵਿੰਦਰ ਸਿੰਘ ਅਟਾਰੀ ਵੱਲੋਂ ਫਿਰੋਜ਼ਪੁਰ ਸਹਿਰ ਦੇ ਪਿੰਡ ਅਟਾਰੀ ਸਮੇਤ ਵੱਖ-ਵੱਖ ਪਿੰਡਾਂ ਵਿਖੇ ਕਣਕ ਦੇ ਡਿੱਪੂਆਂ ਵਿੱਚ ਕਣਕ ਵੰਡਣ ਦਾ ਕੰਮ ਸ਼ੁਰੂ ਕਰਵਾਇਆ ਗਿਆ।      

Advertisements

ਇਸ ਮੌਕੇ ਸ੍ਰ. ਸੁਖਵਿੰਦਰ ਸਿੰਘ ਅਟਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਕਾਰਡ ਦੇ ਜਰੀਏ ਇਹ ਸੁਵਿਧਾ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਜੋ ਕੋਈ ਵੀ ਆਮ ਲੋਕਾਂ ਨੂੰ ਭੁੱਖੇ ਪੇਟ ਨਾ ਸੋਣਾ ਪਵੇ। ਉਨ੍ਹਾਂ ਰਾਸ਼ਨ ਕਾਰਡ ਧਾਰਕਾਂ ਨੂੰ ਕਿਹਾ ਕਿ ਉਹ ਆਪਣੇ ਹਿੱਸੇ ਦੀ ਕਣਕ ਡਿੱਪੂਆਂ ਤੋਂ ਜ਼ਰੂਰ ਪ੍ਰਾਪਤ ਕਰਨ।

LEAVE A REPLY

Please enter your comment!
Please enter your name here