ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ ਮੌਤ ਨਹੀ ਹੋਈ ਹੈ ਅਤੇ ਕੋਵਿਡ-19 ਦੇ 2 ਪਾਜੇਟਿਵ ਮਰੀਜ ਹਨ। ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2052 ਨਵੇ ਸੈਪਲ ਲੈਣ ਨਾਲ ਅਤੇ 2341 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 2 ਪਾਜੇਟਿਵ ਕੇਸ ਹਨ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28602 ਹੈ ਅਤੇ ਬਾਹਰਲੇ ਜਿਲਿਆ ਤੋ 2040 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30642 ਹੋ ਗਏ ਹਨ।
ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 728351 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ, 698769 ਸੈਪਲ ਨੈਗਟਿਵ ਹਨ । ਜਦ ਕਿ 1586 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 1201 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 975 ਹੈ । ਐਕਟਿਵ ਕੇਸਾ ਦੀ ਗਿਣਤੀ 22 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29645 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।