ਮੁੱਖ ਮੰਤਰੀ ਵੱਲੋਂ ਵੈਟਰਨ ਐਥਲੀਟ ਮਾਨ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 31 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਵੈਟਰਨ ਐਥਲੀਟ ਮਾਨ ਕੌਰ (105) ਦੇ ਦੇਹਾਂਤ’ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜੋ ਕਿ ਡੇਰਾ ਬੱਸੀ ਦੇ ਇਕ ਨਿੱਜੀ ਹਸਪਤਾਲ ਵਿਖੇ ਅਕਾਲ ਚਲਾਣਾ ਕਰ ਗਏ ਸਨ। ਉਹ ਕੈਂਸਰ ਦਾ ਇਲਾਜ ਕਰਾ ਰਹੇ ਸਨ ਅਤੇ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਆਪਣੇ ਸ਼ੌਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਕਿਹਾ,”ਮੈਂਨੂੰ ਮਾਤਾ ਮਾਨ ਕੌਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ, ਜਿਨ੍ਹਾਂ ਨੇ 93 ਸਾਲ ਦੀ ਉਮਰ ਵਿੱਚ ਐਥਲੈਟਿਕਸ ਦੇ ਖੇਤਰ ਵਿਚ ਕਦਮ ਰੱਖਿਆ ਅਤੇ ਦੇਸ਼ ਲਈ ਪ੍ਰਾਪਤੀਆਂ ਕਰਦੇ ਹੋਏ ਸਭਨਾਂ ਵਾਸਤੇ ਇਕ ਆਦਰਸ਼ ਬਣ ਗਏ। ”

Advertisements


ਮੁੱਖ ਮੰਤਰੀ ਨੇ ਦੁਖੀ ਪਾਰਿਵਾਰ, ਸਾਕ- ਸਨੇਹੀਆਂ ਅਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।ਜ਼ਿਕਰਯੋਗ ਹੈ ਕਿ ਮਾਤਾ ਮਾਨ ਕੌਰ ਦੇ ਨਾਂ 100 ਸਾਲ ਤੋਂ ਵੱਧ ਉਮਰ ਵਰਗ ਵਿੱਚ ਚਾਰ ਵਿਸ਼ਵ ਰਿਕਾਰਡ ਦਰਜ਼ ਸਨ ਅਤੇ ਉਨ੍ਹਾਂ ਨੇ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ 35 ਤਮਗੇ ਜਿੱਤੇ ਸਨ। ਉਨ੍ਹਾਂ ਨੂੰ ਰਾਸ਼ਟਰਪਤੀ ਦੁਆਰਾ ‘ਨਾਰੀ ਸ਼ਕਤੀ ਪੁਰਸਕਾਰ’ ਪ੍ਰਦਾਨ ਕੀਤਾ ਗਿਆ ਸੀ।

LEAVE A REPLY

Please enter your comment!
Please enter your name here