ਜਿਲੇ ਵਿੱਚ ਕੋਵਿਡ-19 ਦੇ ਕੋਈ ਪਾਜੇਟਿਵ ਮਰੀਜ ਨਹੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ ਅਤੇ ਕੋਵਿਡ-19 ਦੇ  2 ਪਾਜੇਟਿਵ ਮਰੀਜ ਹਨ।  ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2054 ਨਵੇ ਸੈਪਲ ਲੈਣ  ਨਾਲ ਅਤੇ  1849 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 0 ਪਾਜੇਟਿਵ ਕੇਸ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28602  ਹੈ  ਅਤੇ ਬਾਹਰਲੇ ਜਿਲਿਆ  ਤੋ 2040 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30642 ਹੋ ਗਏ ਹਨ ।

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 730405 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 701307 ਸੈਪਲ  ਨੈਗਟਿਵ ਹਨ ।  ਜਦ ਕਿ 1097 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1206 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 975  ਹੈ । ਐਕਟਿਵ ਕੇਸਾ ਦੀ ਗਿਣਤੀ  19 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29648 ਹੈ । 

LEAVE A REPLY

Please enter your comment!
Please enter your name here