Friday, October 30, 2026
Home Hoshiarpur ਪਿੰਡ ਦਾਰਾਪੁਰ ਸ਼ਮਸ਼ਾਨ ਘਾਟ ਦੀ ਚਾਰ ਦੀਵਾਰੀ ਅੰਦਰੋਂ ਨੌਜਵਾਨ ਦੀ ਲਾਸ਼ ਬਰਾਮਦ

ਪਿੰਡ ਦਾਰਾਪੁਰ ਸ਼ਮਸ਼ਾਨ ਘਾਟ ਦੀ ਚਾਰ ਦੀਵਾਰੀ ਅੰਦਰੋਂ ਨੌਜਵਾਨ ਦੀ ਲਾਸ਼ ਬਰਾਮਦ

ਗੜ੍ਹਸ਼ੰਕਰ(ਦ ਸਟੈਲਰ ਨਿਊਜ਼), ਰਿਪੋਰਟ-ਰਿਪੋਰਟ- ਹਰਦੀਪ ਚੌਹਾਨl ਗੜ੍ਹਸ਼ੰਕਰ ਤੋਂ ਨਵਾਂਸ਼ਹਿਰ ਰੋਡ ਤੇ ਪੈਂਦੇ ਪਿੰਡ ਦਾਰਾਪੁਰ ਸ਼ਮਸ਼ਾਨ ਘਾਟ ਦੀ ਚਾਰ ਦੀਵਾਰੀ ਅੰਦਰੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਇਸ ਥਾਣਾ ਗੜ੍ਹਸ਼ੰਕਰ ਪੁਲਿਸ ਦੇ ਸਬ ਇੰਸਪੈਕਟਰ ਸ਼ੁਭਾਸ਼ ਚੰਦਰ ਜੀ ਨਾਲ ਫੋਨ ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸਵੇਰੇ ਕਰੀਬ 9 ਵਜੇ ਦੇ ਕਰੀਬ ਪੁਲਿਸ ਨੂੰ ਫੋਨ ਦੁਆਰਾ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਦਾਰਾਪੁਰ ਸ਼ਮਸ਼ਾਨ ਘਾਟ ਦੀ ਚਾਰ ਦੀਵਾਰੀ ਅੰਦਰ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ । ਗੜ੍ਹਸ਼ੰਕਰ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

Advertisements

ਪੁਲਿਸ ਨੇ ਮੁਢਲੀ ਜਾਂਚ ਦੌਰਾਨ ਦੱਸਿਆ ਕਿ ਮ੍ਰਿਤਕ ਨੌਜਵਾਨ ਵੱਲੋਂ ਕੋਈ ਨਸ਼ਾ ਕੀਤਾ ਹੋਇਆ ਲਗਦਾ ਹੈ। ਮਿਤ੍ਰਕ ਨੌਜਵਾਨ ਦੀ ਪਹਿਚਾਣ ਪਰਮਵੀਰ ਸਿੰਘ 35 ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਸਲੋਹ ਜ਼ਿਲ੍ਹਾ ਨਵਾਂਸ਼ਹਿਰ ਸ਼ਹਿਰ ਵਜੋਂ ਹੋਈl ਸਬ ਇੰਸਪੈਕਟਰ ਸ਼ੁਭਾਸ਼ ਚੰਦਰ ਗੜ੍ਹਸ਼ੰਕਰ ਨੇ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ l

LEAVE A REPLY

Please enter your comment!
Please enter your name here