ਜਿਲੇ ਵਿੱਚ ਅੱਜ ਕੋਵਿਡ-19 ਦੇ 4 ਪਾਜੇਟਿਵ ਮਰੀਜ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।: ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਕੋਈ  ਮੌਤ ਨਹੀ  ਹੋਈ ਹੈ  ਪਰ  ਕੋਵਿਡ-19 ਦੇ ਨਵੇ 4 ਪਾਜੇਟਿਵ ਮਰੀਜ  ਅਏ ਹਨ।  ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1614 ਨਵੇ ਸੈਪਲ ਲੈਣ  ਨਾਲ ਅਤੇ  1771 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 4 ਪਾਜੇਟਿਵ ਕੇਸ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28605  ਹੈ  ਅਤੇ ਬਾਹਰਲੇ ਜਿਲਿਆ  ਤੋ 2041 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30646 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 733560 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 704269 ਸੈਪਲ  ਨੈਗਟਿਵ ਹਨ । 

Advertisements

 ਜਦ ਕਿ 1287 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1206 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 975 ਹੈ । ਐਕਟਿਵ ਕੇਸਾ ਦੀ ਗਿਣਤੀ  12 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29659 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here