12ਵੀਂ ਜਮਾਤ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਦਕਸ਼ ਲੰਬ ਨੇ ਕੀਤਾ ਸਕੂਲ ਦਾ ਨਾਮ ਰੌਸ਼ਨ

ਗੜਸ਼ੰਕਰ (ਦ ਸਟੈਲਰ ਨਿਊਜ਼), ਰਿਪੋਰਟ- ਹਰਦੀਪ ਚੌਹਾਨ। ਸੀ.ਬੀ.ਐੱਸ.ਈ ਨਵੀਂ ਦਿੱਲੀ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਸ਼ੰਕਰ ਦੇ ਹੋਣਹਾਰ ਵਿਦਿਆਰਥੀ ਦਕਸ਼ ਲੰਬ ਪੁੱਤਰ ਵਿਨੀਤ ਲੰਬ (ਬੋਨੀ) ਨੇ ਸੀ.ਬੀ.ਐਸ.ਈ ਦੀ 12ਵੀਂ ਜਮਾਤ (ਨਾਨ ਮੈਡੀਕਲ) ਦੇ ਨਤੀਜੇ ਵਿੱਚ 96 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

Advertisements

ਇਸ ਮੌਕੇ ਸਕੂਲ ਦੇ ਡਾਇਰੈਕਟਰ ਸੁਖਦੇਵ ਸਿੰਘ ਨੇ ਦਕਸ਼ ਲੰਬ ਅਤੇ ਉਸ ਦੇ ਮਾਤਾ ਪਿਤਾ ਨੂੰ ਵਧਾਈ ਦਿੰਦਿਆ ਕਿਹਾ ਕਿ ਦਕਸ਼ ਲੰਬ ਨੇ 12ਵੀਂ ਜਮਾਤ (ਨਾਨ ਮੈਡੀਕਲ) ਵਿੱਚ 96 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਇਲਾਕੇ ਵਿਚ ਸਕੂਲ ਅਤੇ ਅਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਦਕਸ਼ ਲੰਬ ਨੇ ਸੀ.ਬੀ.ਐੱਸ.ਈ ਦੀ ਦਸਵੀਂ ਦੀ ਪ੍ਰੀਖਿਆ ਵਿਚ 95 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਇਸ ਮੌਕੇ ਉਨ੍ਹਾਂ ਦਕਸ਼ ਲੰਬ ਨੂੰ ਵਧਾਈ ਦਿੰਦਿਆ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

LEAVE A REPLY

Please enter your comment!
Please enter your name here