ਜਿਲੇ ਵਿੱਚ ਅੱਜ ਕੋਵਿਡ-19 ਦੇ ਨਵੇ 3 ਪਾਜੇਟਿਵ ਮਰੀਜ ਅਤੇ 1 ਮੌਤ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 1 ਮੌਤ ਹੋਈ ਹੈ ਅਤੇ ਕੋਵਿਡ-19 ਦੇ  ਨਵੇ 3 ਪਾਜੇਟਿਵ ਮਰੀਜ ਆਏ ਹਨ ।  ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1552 ਨਵੇ ਸੈਪਲ ਲੈਣ  ਨਾਲ ਅਤੇ  1728 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 3 ਨਵੇ ਪਾਜੇਟਿਵ ਕੇਸ ਆਏ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28608  ਹੈ  ਅਤੇ ਬਾਹਰਲੇ ਜਿਲਿਆ  ਤੋ 2041 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30649 ਹੋ ਗਏ ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 735112 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 705988 ਸੈਪਲ  ਨੈਗਟਿਵ ਹਨ ।  ਜਦ ਕਿ 1111 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1212 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 976 ਹੋ  ਹੈ । ਐਕਟਿਵ ਕੇਸਾ ਦੀ ਗਿਣਤੀ  12  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29661 ਹੈ । 

LEAVE A REPLY

Please enter your comment!
Please enter your name here