ਪੇਂਡੂ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਨਹੀਂ ਛੱਡ ਰਹੀ ਕੋਈ ਕਮੀ: ਸੁੰਦਰ ਸ਼ਾਮ ਅਰੋੜਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਪਿੰਡਾਂ ਦੀਆਂ ਹਰ ਬੁਨਿਆਦੀ ਲੋੜਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਕੋਈ ਕਮੀ ਨਹੀਂ ਛੱਡ ਰਹੀ ਹੈ। ਉਹ ਪਿੰਡ ਸਲੇਰਨ ਵਿੱਚ ਸਮਾਰਟ ਵਿਲੇਜ਼ ਕੰਪੇਨ ਦੇ ਤਹਿਤ ਕਰੀਬ 34 ਲੱਖ ਰੁਪਏ ਦੀ ਲਾਗਤ ਨਾਲ ਹੋਏ ਕੰਮਾਂ ਅਤੇ ਹੋਣ ਵਾਲੇ ਕੰਮਾਂ ਦਾ ਉਦਘਾਟਨ ਕਰਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

Advertisements

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਵਿੱਚ ਕਰੀਬ 26 ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨਘਾਟ ਦਾ ਨਿਰਮਾਣ, ਅੰਡਰ ਗਰਾਊਂਡ ਪਾਈਪ ਲਾਈਨ ਅਤੇ ਸੋਲਰ ਲਾਈਟਾਂ ਲਗਾਉਣ ਦੇ ਕੰਮ ਦੀ ਜਿਥੇ ਸ਼ੁਰੂਆਤ ਕਰਵਾਈ ਗਈ ਉਥੇ ਕਰੀਬ 9 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਨਾਲੀਆਂ ਦੇ ਨਿਰਮਾਣ ਕੰਮਾਂ ਨੂੰ ਮੁਕੰਮਲ ਕਰਵਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਿੰਡ ਦੀਆਂ ਹੋਰ ਲੋੜਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ’ਤੇ ਸਰਪੰਚ ਸੁਰਿੰਦਰ ਕੌਰ, ਐਡਵੋਕੇਟ ਨਵਜਿੰਦਰ ਸਿੰਘ ਬੇਦੀ, ਪੰਚ ਕੁਲਦੀਪ ਚੰਦ, ਕਮਲਜੀਤ ਸਿੰਘ, ਰੇਸ਼ਮ ਲਾਲ, ਸੁਰਿੰਦਰ ਕੌਰ, ਸਾਬਕਾ ਸਰਪੰਚ ਰਾਮ ਧਨ, ਗੁਰਵਿੰਦਰ ਸਿੰਘ, ਕਸ਼ਮੀਰ ਸਿੰਘ, ਨਿਰਮਲ ਦੇਵੀ, ਕਿਸ਼ਨ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here