ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਵਿਡ-19 ਦੇ ਨਵੇ 4 ਪਾਜੇਟਿਵ ਮਰੀਜ ਆਏ ਹਨ । ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1961 ਨਵੇ ਸੈਪਲ ਲੈਣ ਨਾਲ ਅਤੇ 1936 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 4 ਨਵੇ ਪਾਜੇਟਿਵ ਕੇਸ ਆਏ ਹਨ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28610 ਹੈ ਅਤੇ ਬਾਹਰਲੇ ਜਿਲਿਆ ਤੋ 2043 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30653 ਹੋ ਗਏ ਹਨ। ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 737073 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 707922 ਸੈਪਲ ਨੈਗਟਿਵ ਹਨ ।
ਜਦ ਕਿ 1136 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 1212 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 976 ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ 12 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29665 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।