ਜਿਲੇ ਵਿੱਚ ਕੋਵਿਡ-19 ਦੇ ਨਵੇ 5 ਪਾਜੇਟਿਵ ਮਰੀਜ   

ਹੁਸ਼ਿਆਰਪੁਰ  (ਦ ਸਟੈਲਰ ਨਿਊਜ਼):  ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ   ਕੋਵਿਡ-19 ਦੇ  ਨਵੇ  5 ਪਾਜੇਟਿਵ ਮਰੀਜ ਆਏ ਹਨ ।  ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  2142 ਨਵੇ ਸੈਪਲ ਲੈਣ  ਨਾਲ ਅਤੇ  2064 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦੇ 5 ਨਵੇ ਪਾਜੇਟਿਵ ਕੇਸ ਆਏ ਹਨ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28613  ਹੈ  ਅਤੇ ਬਾਹਰਲੇ ਜਿਲਿਆ  ਤੋ 2045 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30658 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 739215 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 709965 ਸੈਪਲ  ਨੈਗਟਿਵ ਹਨ ।

Advertisements

ਜਦ ਕਿ 1214 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1230 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 976 ਹੋ  ਹੈ । ਐਕਟਿਵ ਕੇਸਾ ਦੀ ਗਿਣਤੀ  17  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29665 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here