ਸੈਸ਼ਨ ਜੱਜ ਨੇ ਬਾਰ ਐਸੋਸੀਏਸ਼ਨ ਦੀ ਨਵੀਂ ਬਿਲਡਿੰਗ ਦਾ ਕੀਤਾ ਉਦਘਾਟਨ

ਫਿਰੋਜ਼ਪੁਰ ( ਦ ਸਟੈਲਰ ਨਿਊਜ਼): ਜ਼ਿਲ੍ਹਾ ਫਿਰੋਜ਼ਪੁਰ ਦੇ ਬਾਰ ਐਸੋਸੀਏਸ਼ਨ ਵੱਲੋਂ ਬਾਰ ਦੀ ਨਵੀਂ ਬਣੀ ਬਿਲਡਿੰਗ ਦਾ ਉਦਘਾਟਨ ਕੀਤਾ ਗਿਆ । ਇਹ ਉਦਘਾਟਨ ਕਿਸ਼ੋਰ ਕੁਮਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਸਾਹਿਬ ਵੱਲੋਂ ਕੀਤਾ ਗਿਆ । ਇਸ ਮੌਕੇ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਵੱਲੋਂ ਸਾਰੇ ਵਕੀਲ ਭਾਈਚਾਰੇ ਦੇ ਸਹਿਯੋਗ ਨਾਲ ਪ੍ਰਧਾਨ ਜ਼ਸਦੀਪ ਸਿੰਘ ਕੰਬੋਜ਼, ਸੈਕਟਰੀ ਗੁਰਮੀਤ ਸਿੰਘ ਸੰਧੂ ਵੱਲੋਂ ਇਸ ਬਿਲਡਿੰਗ ਦੇ ਉਦਘਾਟਨ ਦੇ ਸਬੰਧ ਵਿੱਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੁਵਾਏ ਗਏ । ਇਸ ਉਪਰੰਤ ਆਨੰਦਮਈ ਕੀਰਤਨ ਕੀਤਾ ਗਿਆ । ਇਸ ਉਦਘਾਟਨ ਸਮਾਰੋਹ ਵਿੱਚ ਗੁਰਪਾਲ ਸਿੰਘ ਚਾਹਲ ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਤੇ ਭਾਗੀਰਥ ਸਿੰਘ ਮੀਨਾ ਮਾਨਯੋਗ ਐੱਸ. ਐੱਸ. ਪੀ. ਫਿਰੋਜ਼ਪੁਰ ਵੀ ਵਿਸ਼ੇਸ਼ ਤੌਰ ਤੇ ਪਹੁੰਚੇ । ਜੱਜ ਸਾਹਿਬ ਨੇ ਕਿਹਾ ਕਿ ਇਹ ਬਿਲਡਿੰਗ ਬਣਾਉਣ ਲਈ ਲਗਭਗ ਪੌਣੇ 2 ਸਾਲ ਦਾ ਸਮਾਂ ਲੱਗਿਆ ਹੈ ।

Advertisements

ਇਸ ਬਿਲੰਿਡੰਗ ਨੂੰ ਬਣਾਉਣ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ ਐਡਵੋਕੇਟ ਹਰੀ ਚੰਦ ਕੰਬੋਜ਼ ਚੇਅਰਮੈਨ ਬਿਲਡਿੰਗ ਕਮੇਟੀ ਦੇ ਨੇਕ ਯਤਨਾਂ ਨਾਲ ਇਹ ਬਿਲਡਿੰਗ ਬਣ ਕੇ ਮੁਕੰਮਲ ਹੋ ਚੁੱਕੀ ਹੈ । ਇਸ ਵਿੱਚ 180 ਕਮਰੇ ਬਣਾਏ ਗਏ ਹਨ  ਜ਼ੋ ਕਿ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਇਨ੍ਹਾਂ ਕਮਰਿਆਂ ਦੀ ਵੰਡ ਕੀਤੀ ਗਈ ਹੈ । ਇਹ ਬਿਲਡਿੰਗ 3 ਮੰਜਿਲਾਂ ਬਣਾਈ ਗਈ ਹੈ ਜ਼ੋ ਕਿ ਬਾਰ ਦੇ ਨਾਲ ਜ਼ਿਲ੍ਹਾ ਕਚਹਿਰੀਆਂ ਫਿਰੋਜ਼ਪੁਰ ਦੇ ਬਿਲਕੁਲ ਨਾਲ ਹੈ । ਇਸ ਮੌਕੇ ਇਸ ਬਿਲਡਿੰਗ ਦਾ ਉਦਘਾਟਨ ਕਰਦਿਆਂ ਮਾਨਯੋਗ ਸੈਸ਼ਨਜ਼ ਜੱਜ ਸਾਹਿਬ ਨੇ ਵੀ ਬਹੁਤ ਮਾਣ ਅਤੇ ਖੁਸ਼ੀ ਮਹਿਸੂਸ ਕੀਤੀ । ਇਸ ਮੌਕੇ ਸਾਰੇ ਜੁਡੀਸ਼ੀਅਲ ਅਫਸਰਾਂ ਨੇ ਇਸ ਉਦਘਾਟਨ ਸਮਾਰੋਹ ਵਿੱਚ ਸ਼ਿਰਕਤ ਕੀਤੀ । ਇਸ ਉਦਘਾਟਨ ਸਮਾਰੋਹ ਵਿੱਚ ਪਾਠ ਦੇ ਭੋਗ ਪੈਣ ਉਪਰੰਤ ਪਹੁੰਚੇ ਹੋਏ ਸਾਰੇ ਅਫਸਰ ਸਾਹਿਬਾਨਾਂ ਅਤੇ ਵਕੀਲ ਭਾਈਚਾਰੇ ਲਈ ਲੰਗਰ ਦਾ ਖਾਸ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਸਾਰਿਆਂ ਨੇ ਬੜੀ ਸ਼ਰਧਾ ਪੂਰਵਕ ਲੰਗਰ ਛਕਿਆ ।

LEAVE A REPLY

Please enter your comment!
Please enter your name here