30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਮਿਲੇਗੀ 10 ਫੀਸਦੀ ਛੋਟ: ਆਸ਼ਿਕਾ ਜੈਨ

ਹੁਸ਼ਿਆਰਪੁਰ ( ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵਲੋਂ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਭਰਨ ਵਾਲਿਆਂ ਨੂੰ ਦਿੱਤੀ ਜਾ ਰਹੀ 10 ਫੀਸਦੀ ਛੋਟ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਵਲੋਂ ਸਾਲ 2021-22 ਦਾ ਬਣਦਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਨਗਰ ਨਿਗਮ ਵਲੋਂ ਪ੍ਰਾਪਤ ਪ੍ਰਾਪਰਟੀ ਟੈਕਸ ਅਨੁਸਾਰ ਪਿਛਲੇ ਦੋ ਦਿਨਾਂ ਦੌਰਾਨ 630 ਪ੍ਰਾਪਰਟੀਆਂ ਦਾ ਕਰੀਬ 10.50 ਲੱਖ ਰੁਪਏ ਟੈਕਸ ਜਮ੍ਹਾਂ ਹੋਇਆ ਹੈ। ਪ੍ਰਾਪਰਟੀ ਟੈਕਸ ਭਰਨ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਕਮਿਸ਼ਨਰ ਨਗਰ ਨਿਗਮ ਆਸ਼ਿਕਾ ਜੈਨ ਨੇ ਦੱਸਿਆ ਕਿ ਲੋਕ ਆਪਣਾ ਪ੍ਰਾਪਰਟੀ ਟੈਕਸ ਆਨਲਾਈਨ ਵੀ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਟੈਕਸ ਧਾਰਕਾਂ ਨੂੰ ਬਣਦੇ ਟੈਕਸ ਸਬੰਧੀ ਆਨਲਾਈਨ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਇਸ ਟੈਕਸ ਨੂੰ ਭਰਨ ਲਈ ਆਸਾਨ ਤਰੀਕਾ ਦੱਸਿਆ ਗਿਆ ਹੈ ਜਿਸ ਸਦਕਾ ਦੋ ਦਿਨਾਂ ਵਿੱਚ 10 ਲੱਖ ਰੁਪਏ ਤੋਂ ਵੱਧ ਦਾ ਪ੍ਰਾਪਰਟੀ ਟੈਕਸ ਪ੍ਰਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਐਮ. ਸੇਵਾ ਦੇ ਨਾਲ-ਨਾਲ ਚੈਟਬੋਟ, ਜਿਸ ਦਾ ਨੰਬਰ 87509-75975 ਹੈ, ਬਣਾਇਆ ਗਿਆ ਹੈ ਜਿਸ ਰਾਹੀਂ ਲੋਕ ਘਰ ਬੈਠੇ ਹੀ ਟੈਕਸ ਸਬੰਧੀ ਹਰ ਲੋੜੀਂਦੀ ਜਾਣਕਾਰੀ ਹਾਸਲ ਕਰ ਸਕਦੇ ਹਨ।

Advertisements

ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵਲੋਂ ਲੋਕਾਂ ਦੀ ਸਹੂਲਤ ਲਈ ਨਿਗਮ ਕੰਪਲੈਕਸ ਦੇ ਕਮਰਾ ਨੰਬਰ 10 ਵਿੱਚ ਵਿਸ਼ੇਸ਼ ਕਾਊਂਟਰ ਸਥਾਪਤ ਕੀਤਾ ਗਿਆ ਹੈ ਜਿਥੇ ਕੋਈ ਵੀ ਵਿਅਕਤੀ ਆਪਣੇ ਬਣਦੇ ਪ੍ਰਾਪਰਟੀ ਟੈਕਸ ਦਾ ਮੁਲਾਂਕਣ ਕਰਵਾ ਕੇ ਮੌਕੇ ’ਤੇ ਹੀ ਟੈਕਸ ਜਮ੍ਹਾਂ ਕਰਵਾ ਸਕਦਾ ਹੈ। ਆਸ਼ਿਕਾ ਜੈਨ ਨੇ ਦੱਸਿਆ ਕਿ ਸ਼ਹਿਰ ਅੰਦਰ ਹਰੇਕ ਪ੍ਰਾਪਰਟੀ ਨੂੰ ਵਿਲੱਖਣ ਆਈ.ਡੀ. ਨੰਬਰ ਅਲਾਟ ਕੀਤਾ ਗਿਆ ਹੋਇਆ ਹੈ ਜਿਸ ਦੇ ਬਾਹਰ ਨੰਬਰ ਪਲੇਟਾਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਟੈਕਸ ਭਰਨ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਲਈ ਲੋਕ ਆਪਣੀਆਂ ਪ੍ਰਾਪਰਟੀਆਂ ਦਾ ਟੈਕਸ ਭਰਨ ਸਮੇਂ ਪ੍ਰਾਪਰਟੀ ਦਾ ਵਿਲੱਖਣ ਆਈ.ਡੀ. ਨੰਬਰ ਮੁਲਾਂਕਣ ਫਾਰਮ ਵਿੱਚ ਜ਼ਰੂਰ ਦਰਜ ਕਰਨ।

LEAVE A REPLY

Please enter your comment!
Please enter your name here