ਕਾਂਗਰਸ ਤੇ ਅਕਾਲੀ ਭਾਜਪਾ ਸਰਕਾਰਾਂ ਨੇ ਪੰਜਾਬ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ ਚਾੜ੍ਹ ਕੇ ਪੰਜਾਬ ਨੂੰ ਉਜਾੜੇ ਵੱਲ ਤੋਰਿਆ: ਸਿੰਗੜੀਵਾਲਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਿਛਲੇ ਸਮਿਆਂ ਦੌਰਾਨ ਅਤੇ ਹੁਣ ਪੰਜਾਬ ਅੰਦਰ ਰਾਜ ਕਰਦੀਆਂ ਧਿਰਾਂ ਕਾਂਗਰਸ ਤੇ ਅਕਾਲੀ ਭਾਜਪਾ ਸਰਕਾਰਾਂ ਨੇ ਪੰਜਾਬ ਸਿਰ ਤਿੱਨ ਲੱਖ ਕਰੋੜ ਦਾ ਕਰਜ਼ਾ ਚਾੜ੍ਹ ਕੇ ਪੰਜਾਬ ਨੂੰ ਉਜਾੜੇ ਵੱਲ ਤੋਰ ਦਿੱਤਾ ਹੈ ਤੇ ਹੁਣ ਜੇਕਰ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਲੁਟੇਰੀਆਂ ਪਾਰਟੀਆਂ ਤੋਂ ਖਹਿੜਾ ਛੁਡਾਉਣਾ ਹੈ ਤਾਂ ਉਨ੍ਹਾਂ ਕੋਲ ਇੱਕੋ ਇੱਕ ਬਦਲ ਦੂਰਅੰਦੇਸ਼ੀ, ਇਮਾਨਦਾਰ ਅਤੇ ਨਿਡਰ ਲੀਡਰ ਸਿਮਰਨਜੀਤ ਸਿੰਘ ਮਾਨ ਦੇ ਹੱਥਾਂ ਵਿੱਚ ਪੰਜਾਬ ਦੀ ਵਾਗਡੋਰ ਸੰਭਾਲਣ ਵਿੱਚ ਹੀ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕੀਤੇ

Advertisements

ਉਨ੍ਹਾਂ ਇਸ ਸਮੇਂ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਅਤੇ ਹੁਣ ਕਾਂਗਰਸ ਤੇ ਅਕਾਲੀ ਭਾਜਪਾ ਸਰਕਾਰਾਂ ਨੇ ਜੋ ਵਿਕਾਸ ਦੇ ਨਾਂ ਤੇ ਪੰਜਾਬ ਸਿਰ ਕਰਜ਼ਾ ਚੜ੍ਹਿਆ ਹੈ ਉਸ ਕਰਜ਼ੇ ਦਾ ਵਿਆਜ ਹੀ ਵੀਹ ਹਜ਼ਾਰ ਕਰੋੜ ਰੁਪਏ ਸਾਲਾਨਾ ਪੰਜਾਬ ਸਰਕਾਰ ਨੂੰ ਦੇਣਾ ਪੈਂਦਾ ਹੈ

ਇਸ ਲਈ ਭਵਿੱਖ ਵਿੱਚ ਜੋ ਰਵਾਇਤੀ ਪਾਰਟੀਆਂ ਕਾਂਗਰਸ, ਅਕਾਲੀ, ਭਾਜਪਾ ਤੇ ਆਮ ਆਦਮੀ ਪਾਰਟੀ ਲੋਕਾਂ ਨਾਲ ਝੂਠੇ ਤੇ ਖੋਖਲੇ ਵਾਅਦੇ ਕਰ ਰਹੇ ਹਨ ਪੰਜਾਬ ਦੇ ਸੂਝਵਾਨ ਲੋਕ ਇਸ ਤੇ ਵਿਸ਼ਵਾਸ ਨਹੀਂ ਕਰਨਗੇ ਤੇ ਆਉਣ ਵਾਲੀਆਂ ਚੋਣਾਂ ਵਿਚ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਮੂੰਹ ਤੋੜ ਜਵਾਬ ਦੇਣਗੇ

LEAVE A REPLY

Please enter your comment!
Please enter your name here