ਜਿਲੇ ਵਿੱਚ ਕੋਵਿਡ-19 ਦੇ ਆਏ ਨਵੇ 04 ਪਾਜੇਟਿਵ ਮਰੀਜ, 1 ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਕੋਵਿਡ-19 ਦਾ 04 ਪਾਜੇਟਿਵ ਮਰੀਜ ਹੈ । ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1478 ਨਵੇ ਸੈਪਲ ਲੈਣ  ਨਾਲ ਅਤੇ  1856 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦਾ 04 ਪਾਜੇਟਿਵ ਕੇਸ ਹੈ।  ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28616  ਹੈ  ਅਤੇ ਬਾਹਰਲੇ ਜਿਲਿਆ  ਤੋ 2047 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30663 ਹੋ ਗਏ ਹਨ । 

Advertisements

ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ  ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 745073 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 716161 ਸੈਪਲ  ਨੈਗਟਿਵ ਹਨ । ਜਦ ਕਿ 868 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1235 ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 977 ਹੋ  ਹੈ । ਐਕਟਿਵ ਕੇਸਾ ਦੀ ਗਿਣਤੀ  16  ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29670 ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here