20 ਲੱਖ ਰੁਪਏ ਦੀ ਲਾਗਤ ਨਾਲ ਲੱਗਣਗੀਆਂ ਪਿੰਡ ਖਾਈ ਫੇਮੇਕੀ ਦੀਆਂ ਸੜਕਾਂ ਦੇ ਨਾਲ ਇੰਟਰਲੋਕ ਟਾਈਲਾਂ: ਵਿਧਾਇਕ ਪਿੰਕੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਫਿਰੋਜ਼ਪੁਰ ਫਾਜ਼ਿਲਕਾ ਰੋਡ ਤੇ ਸਥਿਤ ਪਿੰਡ ਖਾਈ ਫੇਮੇਕੀ ਦੀਆਂ ਸੜਕਾਂ ਦੇ ਨਾਲ ਲੱਗਦੀਆਂ ਦੁਕਾਨਾਂ ਦੇ ਬਾਹਰ ਇੰਟਰਲੋਕ ਟਾਈਲਾਂ ਲਗਵਾਉਣ ਲਈ 20 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਾ ਛੱਡੀ ਜਾਵੇ ਜਿਸ ਤਹਿਤ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਉਨ੍ਹਾਂ ਵੱਲੋਂ ਅਣਥੱਕ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਕੱਚੀਆਂ ਗਲੀਆਂ ਨੂੰ ਪੱਕਾ ਕਰਨ, ਸੜਕਾਂ ਦੇ ਨਾਲ ਲੱਗਦੀਆਂ ਦੁਕਾਨਾਂ ਦੇ ਬਾਹਰ ਇੰਟਰਲਾਕਿੰਗ ਟਾਈਲਾਂ ਲਗਵਾਉਣ, ਲਾਇਟਾਂ ਅਤੇ ਆਰ.ਓ. ਸਿਸਟਮ ਆਦਿ ਲਗਵਾਏ ਜਾ ਰਹੇ ਹਨ।

Advertisements

ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਪਿੰਡਾਂ ਅਤੇ ਸ਼ਹਿਰਾਂ ਦੇ ਸਾਰੇ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਤੁਹਾਡਾ ਸੇਵਕ ਤੁਹਾਡੇ ਪਿੰਡ ਤੁਹਾਡੇ ਹਲਕੇ ਦੇ ਵਿਕਾਸ ਕਰਨ ਲਈ ਤਿਆਰ ਬਰ ਤਿਆਰ ਹਾਂ ਜੇਕਰ ਕੋਈ ਵੀ ਪਿੰਡ ਵਿਕਾਸ ਤੋਂ ਵਾਂਝਾ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਉਹ ਉਸ ਪਿੰਡ ਦਾ ਵਿਕਾਸ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੁਖਵਿੰਦਰ ਸਿੰਘ ਅਟਾਰੀ, ਚੇਅਰਮੈਨ ਬਲਾਕ ਸੰਮਤੀ ਬਲਵੀਰ ਬਾਠ, ਸਰਪੰਚ ਜਤਿੰਦਰ ਸਿੰਘ, ਸਤਨਾਮ ਸਿੰਘ, ਗੁਰਬਖਸ਼ ਸਿੰਘ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਹਰਦਿਆਲ ਸਿੰਘ, ਭਗਵਾਨ ਸਿੰਘ ਸੁਖਰਾਜ ਸਿੰਘ, ਮਲੂਕ ਸਿੰਘ, ਦਲਜੀਤ ਸਿੰਘ, ਰਵੀ ਮੋਂਗਾ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here