ਨੌਜਵਾਨਾਂ ਨੂੰ ਰੋਜ਼ਗਾਰ ਦੇ ਬੇਹਤਰ ਮੌਕੇ ਮੁਹੱਈਆ ਕਰਵਾਉਣ ’ਚ ਮੁਖ ਭੂਮਿਕਾ ਨਿਭਾਅ ਰਹੇ ਉਦਯੋਗਿਕ ਯੂਨਿਟ: ਅਪਨੀਤ ਰਿਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਬੇਹਤਰੀਨ ਪਹਿਲ ਦੇ ਚੱਲਦੇ ਹੁਸ਼ਿਆਰਪੁਰ ਵਿੱਚ ਚੱਲ ਰਿਹਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਕਾਫੀ ਸਹਾਈ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋਇਆ ਹੈ ਕਿਉਂਕਿ ਜ਼ਿਲ੍ਹੇ ਦੀ ਇੰਡਸਟਰੀ ਨੇ ਇਸ ਵਿੱਚ ਬੇਹਤਰੀਨ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋੜਵੰਦਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਇੰਡਸਟਰੀ ਅੱਗੇ ਤੋਂ ਵੀ ਇਸੇ ਤਰ੍ਹਾਂ ਸਹਿਯੋਗ ਕਰਦੀ ਰਹੇਗੀ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਉਦਯੋਗਿਕ ਯੂਨਿਟਾਂ ਦੇ ਨੁਮਾਇੰਦਿਆਂ ਦੇ ਨਾਲ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਾਮੀ ਉਦਯੋਗਿਕ ਯੂਨਿਟਾਂ ਨੂੰ ਨੌਜਵਾਨਾਂ ਦੇ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਲਈ ਕਿਹਾ ਤਾਂ ਜੋ ਨੌਜਵਾਨ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਉਨ੍ਹਾਂ ਇੰਡਸਟਰੀ ਨੂੰ ਇਹ ਵੀ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰਾਹੀਂ ਆਪਣੀ ਮੈਨ ਪਾਵਰ ਦੀ ਲੋੜ ਨੂੰ ਪੂਰਾ ਕੀਤਾ ਜਾਵੇ।

Advertisements

ਉਨ੍ਹਾਂ ਨਾਮੀ ਉਦਯੋਗਾਂ ਦੇ ਅਧਿਕਾਰੀਆਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸਤੰਬਰ ਮਹੀਨੇ ਵਿੱਚ ਮੈਗਾ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ, ਜਿਸ ਦਾ ਉਦੇਸ਼ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ਵਿੱਚ ਇੰਡਸਟਰੀ ਵੱਧ ਤੋਂ ਵੱਧ ਖਾਲੀ ਅਸਾਮੀਆਂ ਦੇ ਜ਼ਿਲ੍ਹਾ ਰੋਜ਼ਗਾਰ ਬਿਊਰੋ ਨਾਲ ਸਾਂਝੀਆਂ ਕਰਨ ਤਾਂ ਜੋ ਬਿਊਰੋ ਵਲੋਂ ਇੰਡਸਟਰੀ ਦੀ ਲੋੜ ਦੇ ਹਿਸਾਬ ਨਾਲ ਉਨ੍ਹਾਂ ਨੂੰ ਮੈਨ ਪਾਵਰ ਮੁਹੱਈਆ ਕਰਵਾਈ ਜਾ ਸਕੇ। ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਨੌਜਵਾਨਾਂ ਨੂੰ ਮੁਫ਼ਤ ਇੰਟਰਨੈਟ, ਕੌਸਲਿਗ ਪ੍ਰਦਾਨ ਕਰਨ ਤੋਂ ਇਲਾਵਾ ਵਿਦੇਸ਼ ਰੋਜ਼ਗਾਰ ਅਤੇ ਪੜ੍ਹਾਈ ਸਬੰਧੀ ਜਾਣਕਾਰੀ ਅਤੇ ਕਿੱਤਾਮੁਖੀ ਕੋਰਸਾਂ ਦੇ ਬਾਰੇ ਵਿੱਚ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ’ਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ, ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ, ਕੈਰੀਅਰ ਕੌਂਸਲਰ ਅਦਿੱਤਿਆ ਰਾਣਾ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਇੰਡਸਟਰੀਆਂ ਦੇ ਪ੍ਰਤੀਨਿਧ ਹਾਜ਼ਰ ਸਨ।

LEAVE A REPLY

Please enter your comment!
Please enter your name here