ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਕੋਵਿਡ-19 ਦਾ 2 ਪਾਜੇਟਿਵ ਮਰੀਜ ਹਨ । ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 3089 ਨਵੇ ਸੈਪਲ ਲੈਣ ਨਾਲ ਅਤੇ 2755 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ ਦਾ 2 ਪਾਜੇਟਿਵ ਕੇਸ ਹੈ । ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜਿਲੇ ਦੇ ਸੈਪਲਾਂ ਵਿੱਚੋ 28619 ਹੈ ਅਤੇ ਬਾਹਰਲੇ ਜਿਲਿਆ ਤੋ 2048 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 30667 ਹੋ ਗਏ ਹਨ । ਜਿਲੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 750474 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 720269 ਸੈਪਲ ਨੈਗਟਿਵ ਹਨ ।
ਜਦ ਕਿ 2151 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 1242 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 978 ਹੋ ਗਈ ਹੈ । ਐਕਟਿਵ ਕੇਸਾ ਦੀ ਗਿਣਤੀ 18 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 29671 ਹੈ । 73 ਸਾਲਾ ਪੁਰਸ਼ ਵਾਸੀ ਬਰੋਟੇ ਬਲਾਕ ਬੁਢਾਬੜ ਦੀ ਮੋਤ ਐਮ. ਐਚ. ਜਲੰਧਰ ਵਿਖੇ ਹੋਈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।