ਜਵਾਹਰ ਨਵੋਦਿਆ ਵਿਦਿਆਲਿਆ ’ਚ ਦਾਖਲੇ ਸਬੰਧੀ ਲਈ ਜਾਣ ਵਾਲੀ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ’ਚ ਲਗਾਈ ਗਈ ਧਾਰਾ 144

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 8ਵੀਂ ਕਲਾਸ ਵਿੱਚ ਦਾਖਲੇ ਦੇ ਲਈ ਚੋਣ ਪ੍ਰੀਖਿਆ 11 ਅਗਸਤ ਨੂੰ ਜ਼ਿਲ੍ਹੇ ਦੇ 21 ਪ੍ਰੀਖਿਆ ਕੇਂਦਰਾਂ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ। ਪ੍ਰੀਖਿਆ ਦੇ ਸੁਚਾਰੂ ਸੰਚਾਲਕ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ 11 ਅਗਸਤ ਨੂੰ ਪ੍ਰੀਖਿਆ ਵਾਲੇ ਦਿਨ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ  ਜ਼ਿਲ੍ਹਾ ਹੁਸ਼ਿਆਰਪੁਰ ਦੇ ਹੱਦ ਦੇ ਅੰਦਰ ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਸ ਪਾਸ 100 ਮੀਟਰ ਦੇ ਘੇਰੇ ਦੇ ਅੰਦਰ 5 ਜਾਂ ਇਸ ਤੋਂ ਵੱਧ ਦੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਈ। ਇਸ ਤੋਂ ਇਲਾਵਾ ਉਕਤ ਵਿੱਦਿਅਕ ਅਦਾਰਿਆਂ ਵਿੱਚ 11 ਅਗਸਤ ਨੂੰ ਇਕ ਦਿਨ ਦੀ ਛੁੱਟੀ ਵੀ ਘੋਸ਼ਿਤ ਕਰ ਦਿੱਤੀ ਹੈ।

Advertisements


ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਕਸਤ ਦੇਖਣ ਵਿੱਚ ਆਉਂਦਾ ਹੈ ਕਿ ਪ੍ਰੀਖਿਆਵਾਂ ਦੇ ਦੌਰਾਨ ਪ੍ਰੀਖਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰ ਦੇ ਆਸ ਪਾਸ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਅਣਸੁਖਾਵੀ ਘਟਨਾ ਹੋ ਸਕਦੀ ਹੈ ਅਤੇ ਪ੍ਰੀਖਿਆ ਦੀ ਪਵਿੱਤਰਤਾ ਭੰਗ ਹੁੰਦੀ ਹੈ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਪ੍ਰੀਖਿਆਵਾਂ ਨੂੰ ਸਾਂਤੀਪੂਰਨ ਅਤੇ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਦੇ ਲਈ ਪ੍ਰੀਖਿਆ ਕੇਂਦਰਾਂ ਦੇ  100 ਮੀਟਰ ਦੇ ਘੇਰੇ ਵਿੱਚ ਸੀ.ਆਰ.ਪੀ.ਸੀ. ਦੀ ਧਾਰਾ 144 ਲਗਾਈ ਜਾਵੇ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਕਤ ਪ੍ਰੀਖਿਆ ਜ਼ਿਲ੍ਹੇ ਦੇ 21 ਪ੍ਰੀਖਿਆ ਕੇਂਦਰਾਂ ਵਿੱਚ ਹੋਵੇਗੀ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਗਾ, ਕਲਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ, ਲਿਟਲ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ, ਐਸ.ਬੀ.ਐਸ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ, ਸ਼੍ਰੀਮਤੀ ਪਾਰਵਤੀ ਦੇਵੀ ਆਰਿਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ, ਐਸ.ਡੀ. ਕੰਨਿਆ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾਘਰ ਹੁਸ਼ਿਆਰਪੁਰ, ਸੈਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਵਾਸ ਪੁਰਹੀਰਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲਪੁਰ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ, ਦਸ਼ਮੇਸ਼ ਪਬਲਿਕ ਸਕੂਲ ਚੱਕ ਅੱਲਾ ਬਖਸ਼, ਐਸ.ਡੀ. ਸਰਵਹਿਤਕਾਰੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਟਾਂਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਟਾਂਡਾ ਸ਼ਾਮਲ ਹਨ।

LEAVE A REPLY

Please enter your comment!
Please enter your name here